ਗਾਜ਼ੀਪੁਰ ਬਾਰਡਰ ‘ਤੇ ਡਟੇ ਬਜ਼ੁਰਗ ਕਿਸਾਨ ਨੇ ਪ੍ਰਧਾਨ ਮੰਤਰੀ ਨਾਲ ਜ਼ਾਹਰ ਕੀਤੀ ਨਰਾਜ਼ਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਡੀ ਬਣਾਈ ਸਰਕਾਰ ਸਾਡੇ ਨੌਜਵਾਨਾਂ ਨੂੰ ਹੀ ਮਰਵਾ ਰਹੀ ਹੈ- ਰਾਜਵੀਰ ਮਲਿਕ

Rajveer Malik

ਨਵੀਂ ਦਿੱਲੀ (ਸ਼ੈਸ਼ਵ ਨਾਗਰਾ): ਖੇਤੀ ਕਾਨੂੰਨਾਂ ਵਿਰੁੱਧ ਲਗਭਗ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ‘ਤੇ ਕਿਸਾਨ ਮੋਰਚਾ ਸ਼ਾਂਤਮਈ ਢੰਗ ਨਾਲ ਜਾਰੀ ਹੈ। 26 ਜਨਵਰੀ ਦੀ ਘਟਨਾ ਤੋਂ ਬਾਅਦ ਮੋਰਚੇ ਵਿਚ ਸ਼ਾਮਲ ਕਿਸਾਨਾਂ ਵੱਲੋਂ ਨੌਜਵਾਨਾਂ ਨੂੰ ਸੁਚੇਤ ਅਤੇ ਸ਼ਾਂਤਮਈ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਸ ਦੌਰਾਨ ਗਾਜ਼ੀਪੁਰ ਬਾਰਡਰ ‘ਤੇ ਡਟੇ ਸੀਨੀਅਰ ਵਲੰਟੀਅਰ ਰਾਜਵੀਰ ਸਿੰਘ ਮਲਿਕ ਵੀ ਨੌਜਵਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਰਾਜਵੀਰ ਮਲਿਕ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸਿਆ ਕਿ ਉਹ ਮੋਰਚੇ ਦੌਰਾਨ ਕਿਸਾਨਾਂ ਦੀ ਸੁਰੱਖਿਆ ਲਈ ਪਹਿਰਾ ਦਿੰਦੇ ਹਨ। ਉਹਨਾਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਹਿੰਦਰ ਸਿੰਘ ਟਿਕੈਤ ਨਾਲ ਜੁੜੇ ਰਹੇ।  

ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਰਥਕ ਸਨ। ਪੀਐਮ ਮੋਦੀ ਨੇ ਅਪਣੇ ਆਪ ਹੀ ਕਿਹਾ ਸੀ ਕਿ ‘ਮੈਂ ਚਾਹ ਵੇਚਦਾ ਹਾਂ ਤੇ ਗਰੀਬ ਦਾ ਬੱਚਾ ਹਾਂ’। ਇਸ ਲਈ ਅਸੀਂ ਉਹਨਾਂ ਨੂੰ ਦੋ ਵਾਰ ਪ੍ਰਧਾਨ ਮੰਤਰੀ ਬਣਾਇਆ ਪਰ ਉਹ ਸਾਰੀਆਂ ਮੰਗਾਂ ਨਹੀਂ ਮੰਨ ਰਹੇ।

ਹੁਣ ਸਰਕਾਰ ਸਾਡੇ ਨੌਜਵਾਨਾਂ ਨੂੰ ਹੀ ਗੋਲੀਆਂ ਨਾਲ ਮਰਵਾ ਰਹੀ ਹੈ। ਉਹਨਾਂ ਕਿਹਾ ਮੈਂ ਹੁਣ ਸਹੀ ਦਾ ਸਾਥ ਦੇਵਾਂਗਾ। ਰਾਜਵੀਰ ਮਲਿਕ ਨੇ ਕਿਹਾ ਕਿ ਸਰਕਾਰ ਸਾਨੂੰ ਕਦੀ ਖਾਲਿਸਤਾਨੀ ਕਹਿੰਦੀ ਹੈ ਤੇ ਕਦੀ ਪਾਕਿਸਤਾਨੀ ਪਰ ਕਿਸਾਨ ਅੰਦੋਲਨ ਸ਼ੁਰੂ ਤੋਂ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ।