ਲਾਪਤਾ ਲੋਕਾਂ ਦੇ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ - ਸਯੁੰਕਤ ਕਿਸਾਨ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਨੇ ਮਨਦੀਪ ਪੁਨੀਆਂ ਅਤੇ ਹੋਰ ਪੱਤਰਕਾਰਾਂ ਦੀ ਗਿਰਫਤਾਰੀਆਂ ਦੀ ਨਿੰਦਾ ਕੀਤੀ ।

farmer protest

ਨਵੀ ਦਿੱਲੀ :ਸਯੁੰਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗਣਤੰਤਰ ਦਿਵਸ ਦੀ ਪਰੇਡ ਦੇ ਬਾਅਦ ਸੌ ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਬਾਰੇ ਚਿੰਤਾ ਜਤਾਈ ਹੈ । ਲਾਪਤਾ ਲੋਕਾਂ ਦੇ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਉਸਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਜਾਵੇਗੀ. ਇਸ ਲਈ ਇਕ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਪ੍ਰੇਮ ਸਿੰਘ ਭੰਗੂ,ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ,ਕਿਰਨਜੀਤ ਸਿੰਘ ਸੇਖੋਂ ਅਤੇ ਬਲਜੀਤ ਸਿੰਘ ਸ਼ਾਮਲ ਹਨ।  

Related Stories