ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 11 ਫਰਵਰੀ ਤੱਕ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਚੋਣ ਕਮਿਸ਼ਨ ਨੇ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 11 ਫਰਵਰੀ ਤੱਕ ਵਧਾਉਣ ਦਾ ਐਲਾਨ ਕੀਤਾ ਹੈ।

ECI extends ban on rallies, roadshows till 11 Feb


ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 11 ਫਰਵਰੀ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਰੈਲੀਆਂ 'ਤੇ ਪਾਬੰਦੀ 11 ਫਰਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ ਚੋਣ ਪ੍ਰਚਾਰ ਅਤੇ ਮੀਟਿੰਗਾਂ ਲਈ ਲੋਕਾਂ ਦੀ ਗਿਣਤੀ ਦੇ ਲਿਹਾਜ਼ ਨਾਲ ਕੁਝ ਰਿਆਇਤ ਦਿੱਤੀ ਹੈ। ਹੁਣ ਵੱਧ ਤੋਂ ਵੱਧ 1000 ਲੋਕਾਂ ਨੂੰ ਖੁੱਲ੍ਹੀ ਥਾਂ 'ਤੇ ਸਿਆਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਜਨਤਕ ਮੀਟਿੰਗ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਪਹਿਲਾਂ ਇਹ ਸੀਮਾ 500 ਸੀ।

Election Commission of India

ਚੋਣ ਕਮਿਸ਼ਨ ਨੇ ਡੋਰ-ਟੂ-ਡੋਰ ਪ੍ਰਚਾਰ ਤਹਿਤ ਲੋਕਾਂ ਦੀ ਸੀਮਾ ਵਧਾ ਦਿੱਤੀ ਹੈ। ਹੁਣ 20 ਲੋਕ (ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ) ਇਸ ਮੁਹਿੰਮ ਵਿਚ ਹਿੱਸਾ ਲੈ ਸਕਣਗੇ, ਪਹਿਲਾਂ ਇਹ ਸੀਮਾ 10 ਲੋਕਾਂ ਦੀ ਸੀ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਤਹਿਤ 10 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ, ਰੋਡ ਸ਼ੋਅ 'ਤੇ ਪਾਬੰਦੀ 31 ਜਨਵਰੀ 2022 ਤੱਕ ਵਧਾ ਦਿੱਤੀ ਸੀ।

Coronavirus

ਜਦੋਂ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ ਤਾਂ ਇਕ ਹਫ਼ਤੇ ਲਈ ਰੈਲੀਆਂ, ਰੋਡ ਸ਼ੋਅ ਅਤੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਲਗਾਈ ਗਈ ਸੀ, ਜਿਸ ਨੂੰ ਬਾਅਦ ਵਿਚ 15 ਜਨਵਰੀ ਅਤੇ ਫਿਰ 22 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ।

2022 elections

ਇਸ ਮੁੱਦੇ 'ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ, ਸੂਬਿਆਂ ਦੇ ਚੋਣ ਅਧਿਕਾਰੀਆਂ ਅਤੇ ਸਿਹਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਚੋਣ ਕਮਿਸ਼ਨ ਯੂਪੀ, ਗੋਆ, ਮਣੀਪੁਰ, ਉੱਤਰਾਖੰਡ, ਪੰਜਾਬ ਵਿਚ ਕੋਵਿਡ ਟੀਕਾਕਰਨ ਮੁਹਿੰਮ ਦੀ ਵੀ ਲਗਾਤਾਰ ਸਮੀਖਿਆ ਕਰ ਰਿਹਾ ਹੈ।