ਪੀਐਮ ਮੋਦੀ ਨੂੰ ਮਿਲੇ ਸੁਖਦੇਵ ਸਿੰਘ ਢੀਂਡਸਾ, PM ਨੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬ ਦੀ ਤਰੱਕੀ ਲਈ ਸੁਖਦੇਵ ਸਿੰਘ ਢੀਂਡਸਾ ਦਾ ਜਨੂੰਨ ਹਮੇਸ਼ਾਂ ਨਜ਼ਰ ਆਉਂਦਾ ਹੈ- ਪੀਐਮ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਾਲ ਸੁਖਦੇਵ ਢੀਂਡਸਾ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸੰਸਦ ਭਵਨ ਵਿਚ ਹੋਈ।
PM Modi Meets Sukhdev Singh Dhindsa
ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ''ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼ਾਨਦਾਰ ਮੁਲਾਕਾਤ। ਪ੍ਰਮੁੱਖ ਵਿਸ਼ਿਆਂ 'ਤੇ ਉਹਨਾਂ ਦੇ ਡੂੰਘੇ ਵਿਚਾਰ ਸੁਣ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। ਪੰਜਾਬ ਦੀ ਤਰੱਕੀ ਲਈ ਉਹਨਾਂ ਦਾ ਜਨੂੰਨ ਹਮੇਸ਼ਾਂ ਨਜ਼ਰ ਆਉਂਦਾ ਹੈ।
Tweet
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਵਿਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰ ਲਿਆ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ।
Sukhdev Singh Dhindsa
ਭਾਜਪਾ ਨੇ ਐਲਾਨ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਸੀਟਾਂ ਦੀ ਗਿਣਤੀ ਅਨੁਸਾਰ ਭਾਜਪਾ 65 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਦਕਿ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ।