ਕਾਨਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਬੇਕਾਬੂ ਬੱਸ ਨੇ ਰਾਹਗੀਰਾਂ ਨੂੰ ਕੁਚਲਿਆ, 6 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

11 ਲੋਕ ਹੋਏ ਗੰਭੀਰ ਜ਼ਖ਼ਮੀ

Photo

 

ਕਾਨਪੁਰ: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਦਰਅਸਲ, ਬਾਬੂਪੁਰਵਾ ਖੇਤਰ ਵਿੱਚ ਇੱਕ ਬੇਕਾਬੂ ਬੇਕਾਬੂ ਇਲੈਕਟ੍ਰਿਕ ਨੇ ਰਾਹਗੀਰਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।  ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਹੜਕੰਪ ਮਚ ਗਿਆ। 

ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਕਾਨਪੁਰ ‘ਚ ਹੋਏ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਕਾਨਪੁਰ ਤੋਂ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ।

 

 

ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਰਾਹੀਂ ਕਿਹਾ, ‘ਕਾਨਪੁਰ ‘ਚ ਬੱਸ ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲਣ ‘ਤੇ ਬਹੁਤ ਦੁਖ ਹੋਇਆ ਹੈ। ਇਸ ਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।