ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ  ਉਪ ਮੁੱਖ ਮੰਤਰੀ ਬਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼

Ajit Pawar's wife Sunetra Pawar becomes Deputy Chief Minister

ਮੁੰਬਈ : ਮਹਾਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣ ਗਈ । ਰਾਜਪਾਲ ਆਚਾਰਿਆ ਦੇਵਵਰਤ ਨੇ ਲੋਕਭਵਨ ਵਿੱਚ ਸੁਨੇਤਰਾ ਪਵਾਰ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਲਗਭਗ 12 ਮਿੰਟ ਤੱਕ ਚੱਲਿਆ ਜਦਕਿ ਸ਼ਰਦ ਪਵਾਰ ਇਸ ਸਮਾਰੋਹ ਵਿੱਚ ਨਹੀਂ ਪਹੁੰਚੇ।
ਇਸ ਤੋਂ ਪਹਿਲਾਂ ਦਿਨ ਵਿੱਚ ਐੱਨ.ਸੀ.ਪੀ. ਵਿਧਾਇਕ ਦਲ ਅਤੇ ਵਿਧਾਨ ਪਰਿਸ਼ਦ ਮੈਂਬਰਾਂ ਦੀ ਵਿਧਾਨ ਭਵਨ ਵਿੱਚ ਬੈਠਕ ਬੁਲਾਈ ਗਈ ਸੀ । ਜਿਸ ਵਿੱਚ ਸੁਨੇਤਰਾ ਨੂੰ ਪਾਰਟੀ ਦਾ ਆਗੂ ਚੁਣਿਆ ਗਿਆ ਸੀ। ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਤੋਂ ਪਹਿਲਾਂ ਸੁਨੇਤਰਾ ਨੇ ਰਾਜ ਸਭਾ ਦੇ ਸੰਸਦ ਮੈਂਬਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਤਿੰਨ ਦਿਨ ਪਹਿਲਾਂ 28 ਜਨਵਰੀ ਨੂੰ ਬਾਰਾਮਤੀ ਵਿੱਚ ਇਕ ਜਹਾਜ਼ ਹਾਦਸੇ ਦੌਰਾਨ ਮੌਤ ਹੋਣ ਤੋਂ ਬਾਅਦ ਉਪ ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋ ਗਿਆ ਸੀ।