
ਪੂਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਖਿਲਾਫ ਜੰਗ ਲੜ ਰਿਹਾ ਹੈ, ਜਿਸ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੰਬਈ: ਪੂਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਖਿਲਾਫ ਜੰਗ ਲੜ ਰਿਹਾ ਹੈ, ਜਿਸ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੇ ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਆਏ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਭਾਰਤ ਵਿਚ ਮਹਾਰਾਸ਼ਟਰ ‘ਚ ਸਭ ਤੋਂ ਵੱਧ ਮਾਮਲੇ ਆ ਰਹੇ ਹਨ। ਇਸ ਦੌਰਾਨ ਸੂਬੇ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕ ਅਤੇ ਵਿਧਾਇਕ ਕੌਂਸਲਰ ਪ੍ਰਤੀਨਿਧੀਆਂ ਦੀਆਂ ਮਾਰਚ ਮਹੀਨੇ ਦੀਆਂ ਤਨਖ਼ਾਹਾਂ ਵਿਚ 60 ਫੀਸਦੀ ਕਟੌਤੀ ਕਰਨ ਦੇ ਆਦੇਸ਼ ਦਿੱਤੇ ਹਨ। ਸਿਰਫ਼ ਇੰਨਾ ਹੀ ਨਹੀਂ, ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਵੀ ਕਟੌਤੀ ਕੀਤੀ ਜਾਵੇਗੀ।
ਇਕ ਪਾਸੇ ਮਾਰਚ ਦੇ ਮਹੀਨੇ ਵਿਚ ਅਧਿਕਾਰੀਆਂ ਦੀ ਤਨਖਾਹ ਵਿਚ 50 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ ਤਾਂ ਦੂਜੇ ਪਾਸੇ ਗਰੇਡ ਸੀ ਦੇ ਕਰਮਚਾਰੀਆਂ ਦੀ ਤਨਖਾਹ ਵਿਚ 25 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ ਜਦਕਿ ਗਰੇਡ ਡੀ ਦੇ ਕਰਮਚਾਰੀਆਂ ਦੀ ਤਨਖਾਹ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਕਿ ਮਹਾਰਾਸ਼ਟਰ ਵਿਚ ਕੋਰੋਨਾ ਦੇ 17 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਉੱਥੇ ਹੁਣ ਤੱਕ 220 ਲੋਕ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਦੇ ਨਾਲ ਹੀ 10 ਲੋਕ ਇਸ ਵਾਇਰਸ ਦੇ ਚਲਦਿਆਂ ਅਪਣੀ ਜਾਨ ਗੁਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।