ਸਰਕਾਰ ਨੇ ਲੋਕਾਂ ਸਿਰ ਭੰਨਿਆ ਕੋਰੋਨਾ ਦਾ ਭਾਂਡਾ, ‘ਸਮਰਥਨ ਨਾ ਮਿਲਣ ਕਾਰਨ ਵਧੇ ਮਾਮਲੇ’

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਮਰੀਜਾਂ ਦੀ ਗਿਣਤੀ 1400 ਤੋਂ ਜ਼ਿਆਦਾ ਹੋ ਗਈ ਹੈ, ਜਦਕਿ 41 ਲੋਕਾਂ ਦੀ ਮੌਤ ਹੋ ਚੁੱਕੀ ਹੈ।

Photo

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਮਰੀਜਾਂ ਦੀ ਗਿਣਤੀ 1400 ਤੋਂ ਜ਼ਿਆਦਾ ਹੋ ਗਈ ਹੈ, ਜਦਕਿ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਲਈ ਸਰਕਾਰ ਨੇ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗ੍ਰਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਕੋਰੋਨਾ ਨਾਲ ਲੜਾਈ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਇਕੱਠੇ ਹੋ ਕੇ ਲੜਨਾ ਚਾਹੀਦਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਲੋਕਾਂ ਦਾ ਸਮਰਥਨ ਨਾ ਮਿਲਣ ਕਾਰਨ ਹੀ ਮਾਮਲੇ ਵਧੇ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਕਿਹਾ ਕਿ ਕੁਝ ਥਾਵਾਂ ‘ਤੇ ਲੋਕਾਂ ਦਾ ਸਮਰਥਨ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿਚ ਤਾਂ ਹੀ ਸਫਲਤਾ ਮਿਲੇਗੀ ਜੇਕਰ ਸਾਰਿਆਂ ਦਾ ਸਮਰਥਨ ਮਿਲੇਗਾ।

ਉਹਨਾਂ ਨੇ ਕਿਹਾ ਕਿ ਲੋਕ ਲੌਕਡਾਊਨ ਦਾ ਸਮਰਥਨ ਕਰਨਗੇ ਤਾਂ ਹੀ ਲੜਾਈ ਵਿਚ ਸਫ਼ਲਤਾ ਮਿਲੇਗੀ। ਉਹਨਾਂ ਕਿਹਾ ਕਿ ਕੋਰੋਨਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਭਰ ਵਿਚ ਮੌਜੂਦ ਭਾਰਤ ਦੇ ਰਾਜਦੂਤਾਂ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਗੱਲਬਾਤ ਕੀਤੀ ਹੈ। ਉਹਨਾਂ ਦੱਸਿਆ ਕਿ ਕੋਰੋਨਾ ਨੂੰ ਲੈ ਕੇ ਅੱਜ ਗਰੁੱਪ ਆਫ ਮਿਨਿਸਰਸ ਦੀ ਬੈਠਕ ਵੀ ਅਯੋਜਿਤ ਕੀਤੀ ਗਈ, ਜਿਸ ਵਿਚ ਕੋਵਿਡ-19 ਡੇਡੀਕੇਟਡ ਹਸਪਤਾਲਾਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ‘ਤੇ ਚਰਚਾ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਦੇਸ਼ ਵਿਚ ਰਸਦ ਚੀਜ਼ਾਂ ਦੀ ਉਪਲਬਧਤਾ ਨੂੰ ਵਧਾਉਣ ਲਈ ਦੱਖਣੀ ਕੋਰੀਆ, ਤੁਰਕੀ ਅਤੇ ਵੀਯਤਨਾਮ ਤੋਂ ਸਪਲਾਇਰਾਂ ਦੀ ਪਛਾਣ ਕੀਤੀ ਹੈ। N95 ਦੇ ਮਾਸਕ ਦੀ ਸਪਲਾਈ ਵਧਾਉਣ ਲਈ ਡੀਆਰਡੀਓ ਸਥਾਨਕ ਨਿਰਮਾਤਾਵਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।