ਘਰ 'ਤੇ ਹੋਏ ਹਮਲੇ ਨੂੰ ਲੈ ਕੇ CM ਕੇਜਰੀਵਾਲ ਦਾ ਬਿਆਨ, ‘ਦੇਸ਼ ਲਈ ਜਾਨ ਵੀ ਹਾਜ਼ਰ’

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹਨਾਂ ਕਿਹਾ ਹੈ ਕਿ ਕੇਜਰੀਵਾਲ ਅਹਿਮ ਨਹੀਂ ਹਨ। ਮੈਂ ਬਹੁਤ ਛੋਟਾ ਆਦਮੀ ਹਾਂ, ਦੇਸ਼ ਲਈ ਜਾਨ ਵੀ ਹਾਜ਼ਰ ਹੈ ਪਰ ਅਜਿਹੀ ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਰਿਹਾ।

Arvind Kejriwal

 

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹੋਏ ਹਮਲੇ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਇਸ ਹਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਭਾਜਪਾ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਹੁਣ ਇਸ ਘਟਨਾ 'ਤੇ ਸੀਐਮ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਵੀ ਆਈ ਹੈ। ਉਹਨਾਂ ਕਿਹਾ ਹੈ ਕਿ ਕੇਜਰੀਵਾਲ ਅਹਿਮ ਨਹੀਂ ਹਨ। ਮੈਂ ਬਹੁਤ ਛੋਟਾ ਆਦਮੀ ਹਾਂ, ਦੇਸ਼ ਲਈ ਜਾਨ ਵੀ ਹਾਜ਼ਰ ਹੈ ਪਰ ਅਜਿਹੀ ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਰਿਹਾ।

Arvind Kejriwal

ਉਹਨਾਂ ਕਿਹਾ, “ਮੈਂ ਜ਼ਰੂਰੀ ਨਹੀਂ ਹਾਂ, ਦੇਸ਼ ਜ਼ਰੂਰੀ ਹੈ। ਦੇਸ਼ ਲਈ ਮੇਰੀ ਜਾਨ ਵੀ ਹਾਜ਼ਰ ਹੈ ਪਰ ਅਜਿਹੀ ਗੁੰਡਾਗਰਦੀ ਨਾਲ ਦੇਸ਼ ਅੱਗੇ ਨਹੀਂ ਵਧੇਗਾ। ਜੇ ਦੇਸ਼ ਨੂੰ ਅੱਗੇ ਵਧਾਉਣਾ ਹੈ ਤਾਂ ਸਾਨੂੰ ਪਿਆਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਅਸੀਂ ਪਹਿਲਾਂ ਹੀ ਦੇਸ਼ ਦੇ 75 ਸਾਲ ਖ਼ਰਾਬ ਕਰ ਦਿੱਤੇ। ਜੇ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਤੇ ਦੇਸ਼ ਦੀ ਸੱਤਾਧਾਰੀ ਪਾਰਟੀ ਅਜਿਹੀ ਗੁੰਡਾਗਰਦੀ ਕਰੇਗੀ ਤਾਂ ਨੌਜਵਾਨਾਂ ਨੂੰ ਕੀ ਸੁਨੇਹਾ ਜਾਵੇਗਾ? ਇਸ ਤਰ੍ਹਾਂ ਦੇਸ਼ ਦੀ ਤਰੱਕੀ ਨਹੀਂ ਹੋਵੇਗੀ”।

Arvind Kejriwal's house attacked

ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ। ਉਹਨਾਂ ਨੇ ਹਾਈਕੋਰਟ 'ਚ ਦਿੱਲੀ ਪੁਲਿਸ ਖਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਆਮ ਆਦਮੀ ਪਾਰਟੀ ਦਾ ਦਿੱਲੀ ਪੁਲਿਸ ’ਤੇ ਇਲਜ਼ਾਮ ਹੈ ਕਿ ਕੱਲ੍ਹ ਪੁਲਿਸ ਨੇ "ਭਾਜਪਾ ਦੇ ਗੁੰਡਿਆਂ" ਨੂੰ ਰੋਕਣ ਲਈ ਪ੍ਰਬੰਧ ਨਹੀਂ ਕੀਤੇ ਅਤੇ ਉਹਨਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਆਸਾਨੀ ਨਾਲ ਜਾਣ ਦਿੱਤਾ। ਇਸ ਦੇ ਨਾਲ ਹੀ ਧਾਰਾ 226 ਤਹਿਤ ਦਿੱਲੀ ਪੁਲਿਸ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਕੱਲ੍ਹ ਵਾਪਰੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਇਕ ਸੁਤੰਤਰ ਐਸਆਈਟੀ ਬਣਾਉਣ ਦੀ ਗੱਲ ਕੀਤੀ ਗਈ ਹੈ।