ਮਹਿੰਗਾਈ ਨੂੰ ਲੈ ਕੇ ਰਾਹੁਲ ਗਾਂਧੀ ਦਾ ਤੰਜ਼, ਸਰਕਾਰ ਜੁਮਲਿਆਂ ਦਾ ਥੈਲਾ ਲੈ ਕੇ ਹਿੰਦੁਸਤਾਨ ਲੁੱਟ ਰਹੀ ਹੈ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਤੇ ਕੰਟਰੋਲ ਕਰਨਾ ਚਾਹੀਦਾ ਹੈ

Rahul Gandhi

 

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰ ਪਾਰਟੀ ਦੀ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਦੇ ਹਿੱਸੇ ਵਜੋਂ ਵੀਰਵਾਰ ਨੂੰ ਸੰਸਦ ਦੇ ਨੇੜੇ ਪੈਟਰੋਲ, ਡੀਜ਼ਲ, ਐਲਪੀਜੀ ਅਤੇ ਸੀਐਨਜੀ ਦੀਆਂ ਕੀਮਤਾਂ ਵਿਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਤੇ ਕੰਟਰੋਲ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਨਾਲ ਵਾਧਾ ਨਹੀਂ ਕਰਨਾ ਚਾਹੀਦਾ, ਕਿਉਂਕਿ ਗਰੀਬ ਅਤੇ ਮੱਧ ਵਰਗ ਦੇ ਲੋਕ ਮਹਿੰਗਾਈ ਦੀ ਮਾਰ ਹੇਠ ਆ ਰਹੇ ਹਨ। 

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ ਟਵੀਟ ਵੀ ਕੀਤਾ ਹੈ। ਟਵੀਟ ਵਿਚ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਬੁਰੀ ਤਰ੍ਹਾਂ ਨਿਸ਼ਾਨਾ ਸਾਧਿਆ ਹੈ। 
ਟਵੀਟ ਵਿਚ ਰਾਹੁਲ ਗਾਂਧੀ ਨੇ ਲਿਖਿਆ, ''ਸਵਾਲ ਨਾ ਕਰੋ 'ਫਕੀਰ' ਨੂੰ, ਕੈਮਰੇ ਅੱਗੇ ਵੰਡੇ ਗਿਆਨ। ਜੁਮਲਿਆਂ ਨਾਲ ਭਰਿਆ ਥੈਲਾ ਲੈ ਕੇ ਲੁੱਟੇ ਹਿੰਦੁਸਤਾਨ''
ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਸਰਕਾਰ ਤੋਂ ਜਦੋਂ ਸਵਾਲ ਪੁੱਛੇ ਜਾਂਦੇ ਹਨ ਤਾਂ ਸਰਕਾਰ ਜਵਾਬ ਨਹੀਂ ਦਿੰਦੀ

ਪਰ ਉਹ ਕੈਮਰਿਆਂ ਅੱਗੇ ਐਲਾਨ ਕਰਨ ਲੱਗ ਜਾਂਦੀ ਹੈ ਤੇ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਲੁੱਟਦੀ ਹੈ। ਇਸ ਦੇ ਨਾਲ ਹੀ ਹੀ ਦੱਸ ਦਈਏ ਕਿ ਰਾਹੁਲ ਗਾਂਧੀ ਨੇ ਕੁੱਲ ਦੇਸ਼ਾਂ ਦੀਆਂ ਪੈਟਰੋਲ ਦੀਆਂ ਕੀਮਤਾਂ ਵੀ ਸਾਂਝੀਆਂ ਕੀਤੀਆਂ ਹਨ। 

ਅਫ਼ਗਾਨਿਸਤਾਨ: 66.99
ਪਾਕਿਸਤਾਨ: 62.38
ਸ਼੍ਰੀਲੰਕਾ: 72.96
ਬੰਗਲਾਦੇਸ਼: 78.53
ਭੂਟਾਨ: 86.28
ਨੇਪਾਲ: 97.05
ਭਾਰਤ: 101.81