ਦਿੱਲੀ 'ਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ
ਮੱਛਰ ਮਾਰਨ ਵਾਲੀ ਕੋਆਇਲ ਦੇ ਧੂੰਏਂ ਕਾਰਨ ਦਮ ਘੁਟਣ ਦਾ ਖ਼ਦਸ਼ਾ
ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਹੀ ਪਰਿਵਾਰ ਦੇ 6 ਜੀਆਂ ਦੀਆਂ ਘਰ ਵਿੱਚ ਲਾਸ਼ਾਂ ਮਿਲੀਆਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਮਰੇ 'ਚ ਮੱਛਰਾਂ ਨੂੰ ਮਾਰਨ ਲਈ ਲਗਾਏ ਕੋਆਇਲ ਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: ਵੱਡੀ ਪਹਿਲਕਦਮੀ ! ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਹੈ 'ਯੋਗਸ਼ਾਲਾ'
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਘਰ ਦਾ ਦਰਵਾਜ਼ਾ ਅਤੇ ਖਿੜਕੀਆਂ ਬੰਦ ਰੱਖੀਆਂ ਹੋਈਆਂ ਸਨ, ਜਿਸ ਕਾਰਨ ਕਮਰੇ 'ਚ ਧੂੰਆਂ ਫੈਲ ਗਿਆ ਅਤੇ ਘਰ ਦੇ ਅੰਦਰ ਕਾਰਬਨ ਮੋਨੋਆਕਸਾਈਡ ਗੈਸ ਜ਼ਿਆਦਾ ਹੋਣ ਕਾਰਨ ਹੌਲੀ-ਹੌਲੀ ਲੋਕ ਬੇਹੋਸ਼ ਹੋ ਗਏ ਅਤੇ ਨੀਂਦ ਦੌਰਾਨ ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀਆਂ ਲਈ ਖ਼ੁਸ਼ਖ਼ਬਰੀ : H-1B ਵੀਜ਼ਾ ਧਾਰਕਾਂ ਦੇ ਪਤੀ-ਪਤਨੀ ਵੀ ਕਰ ਸਕਣਗੇ ਕੰਮ
ਅੱਜ ਸਵੇਰੇ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਉਕਤ ਸਾਰੇ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਇਨ੍ਹਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।