ਇੰਦੌਰ ਵਿਚ ਮੰਦਰ ਦੀ ਛੱਤ ਡਿੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ, ਮੁਆਵਜ਼ੇ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

Indore temple well collapse: Death toll rises to 35

 

ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ 'ਚ ਬੇਲੇਸ਼ਵਰ ਮਹਾਦੇਵ ਝੂਲੇਲਾਲ ਮੰਦਰ ਦੀ ਛੱਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ। ਇਸ ਦੇ ਨਾਲ ਹੀ 18 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

ਇਹ ਵੀ ਪੜ੍ਹੋ: ਸਾਜ਼ਿਸ਼ ਤਹਿਤ ਸਾਬਕਾ ਮੰਤਰੀ ਧਰਮਸੋਤ ਦੇ ਲੜਕੇ ਨੂੰ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ 

ਮੀਡੀਆ ਨਾਲ ਗੱਲ ਕਰਦੇ ਹੋਏ, ਇੰਦੌਰ ਦੇ ਕਲੈਕਟਰ ਡਾ. ਇਲਯਾਰਾਜਾ ਟੀ ਨੇ ਕਿਹਾ, “18 ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿਚੋਂ 2 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। 35 ਲੋਕਾਂ ਦੀ ਮੌਤ ਹੋ ਗਈ। ਇਕ ਵਿਅਕਤੀ ਅਜੇ ਵੀ ਲਾਪਤਾ ਹੈ। ਫੌਜ, NDRF ਅਤੇ SDRF ਦੀਆਂ ਟੀਮਾਂ ਖੋਜ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ”।

ਇਹ ਵੀ ਪੜ੍ਹੋ: ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ‘ਵਾਹਿਗੁਰੂ’ ਬਾਰੇ ਟਵੀਟ ਨਾਲ ਖੜਾ ਹੋਇਆ ਵਿਵਾਦ

ਅਧਿਕਾਰੀਆਂ ਮੁਤਾਬਕ ਇੰਦੌਰ ਸ਼ਹਿਰ ਦੇ ਪਟੇਲ ਨਗਰ ਇਲਾਕੇ 'ਚ ਸਥਿਤ ਬੇਲੇਸ਼ਵਰ ਮਹਾਦੇਵ ਝੂਲੇਲਾਲ ਮੰਦਰ 'ਚ ਰਾਮ ਨੌਮੀ 'ਤੇ ਹਵਨ ਦਾ ਪ੍ਰੋਗਰਾਮ ਸੀ। ਇਸ ਦੌਰਾਨ ਮੰਦਰ ਦੀ ਛੱਤ 'ਤੇ ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਛੱਤ ਡਿੱਗ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਮੰਦਰ ਵਿਚ ਇਕ ਖੂਹ ਸੀ, ਜਿਸ ਉੱਤੇ ਕੁਝ ਸਾਲ ਪਹਿਲਾਂ ਛੱਤ ਪਾ ਦਿੱਤੀ ਗਈ ਸੀ। 40 ਫੁੱਟ ਡੂੰਘੇ ਖੂਹ ਵਿਚ ਚਾਰ ਤੋਂ ਪੰਜ ਫੁੱਟ ਪਾਣੀ ਸੀ। ਇਹ ਮੰਦਰ ਕਰੀਬ 60 ਸਾਲ ਪੁਰਾਣਾ ਹੈ। ਅਧਿਕਾਰੀਆਂ ਮੁਤਾਬਕ NDRF ਅਤੇ SDRF ਦੇ ਨਾਲ ਫੌਜ ਦੇ 70 ਜਵਾਨਾਂ ਦੀ ਟੀਮ ਆਪਰੇਸ਼ਨ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਬੰਬੀਗਾ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਕਾਬੂ, ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਕੀਤੀ ਕਾਰਵਾਈ 

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਚੌਹਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।