Delhi Hospital Fire News: ਦਿੱਲੀ ਦੇ ਲਕਸ਼ਮੀ ਨਗਰ ਦੇ ਹਸਪਤਾਲ 'ਚ ਲੱਗੀ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi Hospital Fire News: ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ

Delhi Hospital Fire News in punjabi

ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਦੇ ਇਕ ਨਿੱਜੀ ਹਸਪਤਾਲ ਵਿੱਚ ਰਾਤ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਮੌਕੇ 'ਤੇ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਜਿਸ ਹਸਪਤਾਲ 'ਚ ਅੱਗ ਲੱਗੀ ਉਸ ਦਾ ਨਾਂ ਮੱਕੜ ਹਸਪਤਾਲ ਹੈ। ਮਰੀਜ਼ ਦੇ ਪ੍ਰਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇਖਿਆ ਕਿ ਅਚਾਨਕ ਬਿਜਲੀ ਬੰਦ ਹੋਣ ਤੋਂ ਬਾਅਦ ਹਸਪਤਾਲ ਵਿੱਚ ਧੂੰਆਂ ਭਰਨ ਲੱਗਾ। ਉਦੋਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਅੱਗ ਲੱਗੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਸਪਤਾਲ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਾਰੇ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਅੱਗ ਹਸਪਤਾਲ ਦੇ ਬੇਸਮੈਂਟ ਦੇ ਅੰਦਰ ਲੱਗੀ। ਅੱਗ ਲੱਗਣ ਤੋਂ ਬਾਅਦ ਪੂਰੇ ਹਸਪਤਾਲ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਪੂਰੇ ਹਸਪਤਾਲ ਵਿੱਚ ਧੂੰਆਂ ਫੈਲ ਗਿਆ। ਪੁਲਿਸ ਅਤੇ ਫ਼ਾਇਰ ਬ੍ਰਿਗੇਡ ਨੂੰ ਤੁਰੰਤ ਬੁਲਾਇਆ ਗਿਆ।

ਫਿਲਹਾਲ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਪਰ ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।