ਦਲਿਤ ਵਿਅਕਤੀ ਨੂੰ ਅੰਬ ਤੋੜਨੇ ਪਏ ਮਹਿੰਗੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਆਂਧਰਾ ਪ੍ਰਦੇਸ਼ ਦੇ ਸਿੰਗਾਮਪਾਲੀ ਪਿੰਡ ਦੇ ਇਕ ਦਲਿਤ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸ਼ੁੱਕਰਵਾਰ ਨੂੰ 10 ਲੋਕਾਂ ਨੂੰ ਗ੍ਰਿਫਤਾਰ  ਕੀਤਾ ਹੈ।

Dalit Man Lynched

ਗੋਦਵਾਰੀ: ਆਂਧਰਾ ਪ੍ਰਦੇਸ਼ ਦੇ ਸਿੰਗਾਮਪਾਲੀ ਪਿੰਡ ਦੇ ਇਕ ਦਲਿਤ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸ਼ੁੱਕਰਵਾਰ ਨੂੰ 10 ਲੋਕਾਂ ਨੂੰ ਗ੍ਰਿਫਤਾਰ  ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗੋਦਵਾਰੀ ਜ਼ਿਲ੍ਹੇ ਦੇ ਪਿੰਡ ਸਿੰਗਾਮਪਾਲੀ ਦੇ 30 ਸਾਲਾ ਬਿੱਕੀ ਸ੍ਰੀਨਿਵਾਸ ‘ਤੇ ਬੁੱਧਵਾਰ ਨੂੰ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਕਥਿਤ ਤੌਰ ‘ਤੇ ਬਾਗ ਵਿਚ ਅੰਬ ਤੋੜਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਹਮਲੇ ਦੌਰਾਨ ਉਸ ਦਲਿਤ ਵਿਅਕਤੀ ਦੀ ਮੌਤ ਹੋ ਗਈ ਸੀ। ਬਾਅਦ ਵਿਚ ਉਹਨਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੰਚਾਇਤ ਦੇ ਦਫਤਰ ਵਿਚ ਦਰਖਤ ਨਾਲ ਲਟਕਾ ਦਿੱਤਾ ਤਾਂ ਜੋ ਇਸ ਨੂੰ ਆਤਮ ਹੱਤਿਆ ਕਰਾਰ ਦਿੱਤਾ ਜਾਵੇ। ਹਾਲਾਂਕਿ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਉਸਦੀ ਮੌਤ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਹੀ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਪਿੰਡ ਦੀ ਪੰਚਾਇਤ ਦੇ 7 ਮੈਂਬਰ ਵੀ ਸ਼ਾਮਿਲ ਹਨ। ਇਹਨਾਂ ਨੂੰ ਐਸੀ/ਐਸਟੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਸੀ। 30 ਮਈ ਨੂੰ ਕੁੱਝ ਦਲਿਤ ਸੰਗਠਨਾਂ ਨੇ ਵੀ ਸਰਕਾਰੀ ਹਸਪਤਾਲ ਵਿਚ ਪ੍ਰਦਰਸ਼ਨ ਕੀਤਾ ਅਤੇ ਸ਼੍ਰੀਨਿਵਾਸ  ਦੀ ਲਾਸ਼ ਦੇ ਨਾਲ ਪ੍ਰਦਰਸ਼ਨ ਕਰਨ ਦੀ ਧਮਕੀ ਵੀ ਦਿੱਤੀ ਸੀ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 4.25 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।