ਅੱਜ ਚੰਡੀਗੜ੍ਹ 'ਚ ਕਰੋਨਾ ਦੇ ਚਾਰ ਨਵੇਂ ਮਾਮਲੇ ਆਏ ਸਾਹਮਣੇ, ਕੁੱਲ ਗਿਣਤੀ 293 ਹੋਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੰਡੀਗੜ੍ਹ ਚ ਅੱਜ ਦੋ ਦਿਨਾਂ ਬਾਅਦ ਚਾਰ ਨਵੇਂ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਚੰਡੀਗੜ੍ਹ ਵਿਚ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 293 ਹੋ ਗਈ ਹੈ

Covid 19

ਚੰਡੀਗੜ੍ਹ : ਚੰਡੀਗੜ੍ਹ ਚ ਅੱਜ ਦੋ ਦਿਨਾਂ ਬਾਅਦ ਚਾਰ ਨਵੇਂ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਵਿਚ ਕਰੋਨਾ ਵਾਇਰਸ ਦੇ ਕੁੱਲ ਮਰੀਜ਼ਾਂ ਦੀ ਗਿਣਤੀ 293 ਹੋ ਗਈ ਹੈ। ਚੰਡੀਗੜ੍ਹ ਦੀ ਬਾਪੂਧਾਮ ਕਲੋਨੀ ਜੋ ਕਿ ਕਰੋਨਾ ਵਾਇਰਸ ਦੇ ਹੌਟਸਪੌਟ ਵਜੋਂ ਉਭਰ ਕੇ ਸਾਹਮਣੇ ਆਈ ਹੈ। ਇਸ ਵਿਚ ਵੀ ਅੱਜ ਦੋ ਨਵੇਂ ਕੇਸ ਦਰਜ਼ ਹੋਏ ਹਨ।

ਇਨ੍ਹਾਂ ਵਿਚੋਂ ਦੋ ਔਰਤਾਂ ਵਿਚ ਕਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚੋਂ ਇਕ ਦੀ ਉਮਰ 42 ਸਾਲ ਅਤੇ ਦੂਜੇ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਇਹ ਦੋਵੇਂ ਮਰੀਜ਼ਾਂ ਦੇ ਸੰਪਰਕ ਵਿਚ ਹਨ। ਇਸ ਦੇ ਨਾਲ ਹੀ ਇੱਕ 27 ਸਾਲਾ ਲੜਕੀ, ਜੋ ਕਿ 26-27 ਮਈ ਦੀ ਦਰਮਿਆਨੀ ਰਾਤ ਨੂੰ ਵਿਦੇਸ਼ ਤੋਂ ਵਾਪਸ ਆਈ ਸੀ, ਨੇ ਵੀ ਐਤਵਾਰ ਨੂੰ ਕੋਰੋਨਾ ਨਾਲ ਸਕਾਰਾਤਮਕ ਟੈਸਟ ਕੀਤਾ।

ਪੀਜੀਆਈ ਐਮਆਈਆਰ ਤੋਂ ਮਿਲੀ ਰਿਪੋਰਟ ਅਨੁਸਾਰ ਪਿੰਡ ਖੁੱਡਾ ਅਲੀ ਸ਼ੇਰ ਦੇ ਵਸਨੀਕ ਇੱਕ 40 ਸਾਲਾ ਵਿਅਕਤੀ ਨੇ ਵੀ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਹੈ। ਉਹ ਜੀਐਮਐਸਐਚ-16 ਵਿਖੇ ਕੁਆਰੰਟੀਨ ਵਿੱਚ ਹੈ।

ਦੱਸ ਦੱਈਏ ਕਿ ਇਸ ਦੇ ਨਾਲ ਹੀ ਸ਼ਹਿਰ ਵਿਚ ਐਕਟਿਵ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 90 ਹੋ ਗਈ ਹੈ। ਪਿਛਲੇ ਦੋ ਦਿਨਾਂ ਦੌਰਾਨ ਕੋਈ ਵੀ ਨਵਾਂ ਕੇਸ ਦਰਜ਼ ਨਹੀਂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼ਨੀਵਾਰ ਨੂੰ 10 ਕਰੋਨਾ ਵਾਇਰਸ ਦੇ ਮਰੀਜ਼ਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਹੈ।