CBSC 12 ਕਲਾਸ ਦੀਆਂ ਪ੍ਰੀਖਿਆਵਾਂ: ਸੁਪਰੀਮ ਕੋਰਟ ਵਿਚ ਅੱਜ ਲਿਆ ਜਾ ਸਕਦਾ ਹੈ ਫੈਸਲਾ
ਬੋਰਡ ਨੇ ਕੇਂਦਰ ਸਰਕਾਰ ਨੂੰ ਪ੍ਰੀਖਿਆਵਾਂ ਕਰਵਾਉਣ ਲਈ 2 ਉਪਾਅ ਵੀ ਸੁਝਾਏ ਹਨ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਣ ਕਾਰਨ ਮੁਲਤਵੀ ਹੋਈਆਂ 12 ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆਵਾਂ ਤੇ ਅੱਜ ਫੈਸਲਾ ਆਉਣਾ ਸੰਭਵ ਹੈ। ਸੁਪਰੀਮ ਕੋਰਟ ਵਿਚ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ, ਜਿਸ 'ਤੇ ਅੱਜ ਫੈਸਲਾ ਲਿਆ ਜਾ ਸਕਦਾ ਹੈ।
FICCI ਨੇ ਕੇਂਦਰ ਤੋਂ ਇਮਤਿਹਾਨ ਰੱਦ ਕਰਨ ਦੀ ਮੰਗ ਕੀਤੀ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਸੀਬੀਐਸਈ ਅਤੇ ਆਈਸੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਕੋਰੋਨਾ ਮਹਾਂਮਾਰੀ ਦੇ ਕਾਰਨ, ਬੋਰਡ ਨੇ ਇਸ ਸਾਲ ਦੀ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ। ਬੋਰਡ ਨੇ ਕੇਂਦਰ ਸਰਕਾਰ ਨੂੰ ਪ੍ਰੀਖਿਆਵਾਂ ਕਰਵਾਉਣ ਲਈ 2 ਉਪਾਅ ਵੀ ਸੁਝਾਏ ਹਨ, ਜਿਸ ‘ਤੇ ਵਿਚਾਰ ਕਰਨ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ 01 ਜੂਨ ਨੂੰ ਕੋਈ ਫੈਸਲਾ ਦੇ ਸਕਦੇ ਹਨ। ਪਰ ਇਹ ਸੰਭਵ ਹੈ ਕਿ ਇਸ ਮੁੱਦੇ 'ਤੇ ਫੈਸਲਾ ਸੁਪਰੀਮ ਕੋਰਟ ਵਿਚ ਪਹਿਲਾਂ ਹੀ ਦਿੱਤਾ ਜਾ ਸਕਦਾ ਹੈ।