Delhi water crisis: ਦਿੱਲੀ ਸਰਕਾਰ ਨੇ ਹੋਰ ਪਾਣੀ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਲਈ ਖੜਕਾਇਆ ਅਦਾਲਤ ਦਾ ਦਰਵਾਜ਼ਾ
ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ।
Delhi water crisis: ਨਵੀਂ ਦਿੱਲੀ - ਦਿੱਲੀ ਸਰਕਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਹਰਿਆਣਾ ਨੂੰ ਪਾਣੀ ਦੀ ਕਮੀ ਨਾਲ ਜੂਝ ਰਹੀ ਰਾਸ਼ਟਰੀ ਰਾਜਧਾਨੀ 'ਚ ਹੋਰ ਪਾਣੀ ਦੀ ਸਪਲਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਗਰਮੀ ਕਾਰਨ ਸ਼ਹਿਰ 'ਚ ਪਾਣੀ ਦੀ ਮੰਗ ਕਾਫ਼ੀ ਵੱਧ ਗਈ ਹੈ ਅਤੇ ਗੁਆਂਢੀ ਸੂਬੇ ਹਰਿਆਣਾ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।
ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਇਕ ਮਹੀਨੇ ਲਈ ਰਾਸ਼ਟਰੀ ਰਾਜਧਾਨੀ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਕਹੇ।
ਰਾਸ਼ਟਰੀ ਰਾਜਧਾਨੀ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਜਲ ਮੰਤਰੀ ਆਤਿਸ਼ੀ ਨੇ ਹਰਿਆਣਾ 'ਤੇ ਦਿੱਲੀ ਦੇ ਹਿੱਸੇ ਦਾ ਪਾਣੀ ਨਾ ਦੇਣ ਦਾ ਦੋਸ਼ ਲਾਇਆ ਹੈ।