ਭਾਜਪਾ ਨੂੰ ਮਾਤ ਦੇਣ ਲਈ ਯੂਪੀ 'ਚ ਕਾਂਗਰਸ, ਸਪਾ-ਬਸਪਾ ਅਤੇ ਆਰਐਲਡੀ ਦਾ ਮਹਾਂਗਠਜੋੜ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

2019 ਦੀਆਂ ਲੋਕ ਸਭਾ ਚੋਣ ਦੀਆਂ ਤਿਆਰੀਆਂ ਸ਼ੁਰੁ ਹੋ ਗਈਆਂ ਹਨ। ਭਾਜਪਾ ਨੂੰ ਹਰਾਉਣ ਲਈ ਵਿਰੋਧੀ ਇਕਜੁੱਟ ਹੋਣ ਲੱਗੇ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਮਿਲੀ...

anty bjp morcha

ਨਵੀਂ ਦਿੱਲੀ : 2019 ਦੀਆਂ ਲੋਕ ਸਭਾ ਚੋਣ ਦੀਆਂ ਤਿਆਰੀਆਂ ਸ਼ੁਰੁ ਹੋ ਗਈਆਂ ਹਨ। ਭਾਜਪਾ ਨੂੰ ਹਰਾਉਣ ਲਈ ਵਿਰੋਧੀ ਇਕਜੁੱਟ ਹੋਣ ਲੱਗੇ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਮਿਲੀ ਹੈ ਕਿ ਉਤਰ ਪ੍ਰਦੇਸ਼ ਵਿਚ ਕਾਂਗਰਸ, ਸਪਾ, ਬਸਪਾ ਅਤੇ ਆਰਐਲਡੀ ਮਿਲ ਕੇ ਚੋਣਾਂ ਲੜਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਰੇ ਪਾਰਟੀਆਂ ਦੇ ਨਾਲ ਮਿਲ ਕੇ ਲੜਨ ਦੀ ਸਹਿਮਤੀ ਬਣ ਗਈ ਹੈ। ਹਾਲਾਂਕਿ ਸੀਟਾਂ ਦੇ ਬਟਵਾਰੇ 'ਤੇ ਅਜੇ ਆਖ਼ਰੀ ਫੈਸਲਾ ਨਹੀਂ ਹੋਇਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਮਹਾਗਠਜੋੜ ਵਿਚ ਕਾਂਗਰਸ ਨੂੰ 8 ਸੀਟਾਂ ਮਿਲਣਗੀਆਂ।