ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ JP ਨੱਢਾ
ਉਹਨਾਂ ਨਾਲ ਭਾਜਪਾ ਦੇ ਹੋਰ ਆਗੂ ਵੀ ਸਨ ਮੌਜੂਦ
J. P. Nadda
ਪਟਨਾ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅੱਜ ਪਟਨਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਗੁਰਦੁਆਰਾ ਵਿਖੇ ਨਤਮਸਤਕ ਹੋਏ।
ਨੱਢਾ ਐਤਵਾਰ ਨੂੰ ਇੱਥੇ ਸਿਰ 'ਤੇ ਦਸਤਾਰ ਸਜਾ ਕੇ ਸ੍ਰੀ ਪਟਨਾ ਸਾਹਿਬ ਵਿਖੇ ਆਏ। ਉਨ੍ਹਾਂ ਦਾ ਗੁਰਦੁਆਰਾ ਪ੍ਰਬੰਧਨ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸੁਆਗਤ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਾਲ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਸਦ ਮੈਂਬਰ ਸੰਜੇ ਜਾਇਸਵਾਲ, ਪਟਨਾ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ, ਵਿਧਾਇਕ ਨੰਦਕਿਸ਼ੋਰ ਯਾਦਵ ਸਮੇਤ ਕਈ ਹੋਰ ਪਾਰਟੀ ਦੇ ਸੀਨੀਅਰ ਨੇਤਾ ਵੀ ਮੌਜੂਦ ਰਹੇ।