ਮਹਾਰਾਸ਼ਟਰ ਦੇ ਔਰੰਗਾਬਾਦ ’ਚ ਖਿਸਕੀ ਜ਼ਮੀਨ, ਮਲਬੇ ਹੇਠ ਦੱਬੇ ਕਈ ਵਾਹਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਦੀ ਇਕ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਜਾਰੀ ਹੈ।

Aurangabad Landslide

ਨਵੀਂ ਦਿੱਲੀ: ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਲਗਾਤਾਰ ਮੀਂਹ ਪੈਣ ਕਾਰਨ ਮੰਗਲਵਾਰ ਸਵੇਰੇ ਮਹਾਰਾਸ਼ਟਰ (Maharashtra) ਦੇ ਔਰੰਗਾਬਾਦ (Aurangabad Landslide) ਤੋਂ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਆ ਰਹੀਆਂ ਹਨ। ਇੱਥੇ ਜ਼ਮੀਨ ਖਿਸਕਣ ਦੀ ਵੱਡੀ ਘਟਨਾ ਵਾਪਰੀ ਹੈ, ਜਿਸ ਕਾਰਨ ਕਈ ਵਾਹਨ ਮਲਬੇ ਹੇਠ ਫੱਸ ਗਏ ਹਨ। । ਸੜਕ ਬੰਦ ਹੋਣ ਕਾਰਨ ਟ੍ਰੈਫਿਕ (Traffic Jam) ਵੀ ਜਾਮ ਹੋ ਗਿਆ ਹੈ। ਪੁਲਿਸ ਦੀ ਇਕ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਜਾਰੀ ਹੈ। ਦਰਅਸਲ, ਉੱਤਰੀ ਮਹਾਰਾਸ਼ਟਰ ਅਤੇ ਮਰਾਠਵਾੜਾ ਦੇ ਕਈ ਜ਼ਿਲ੍ਹਿਆਂ ਵਿਚ ਸੋਮਵਾਰ ਤੋਂ ਭਾਰੀ ਮੀਂਹ (Heavy Rain) ਪੈ ਰਿਹਾ ਹੈ।

ਇਹ ਵੀ ਪੜ੍ਹੋ - ਕੋਰੋਨਾ ਨਾਲ ਜ਼ਿੰਦਗੀਆਂ ਬਰਬਾਦ, ਬੱਚਿਆਂ ਦਾ ਜੀਵਨ ਦਾਅ ’ਤੇ ਲਗਿਆ ਦੇਖਣਾ ਦਿਲ ਨੂੰ ਵਲੂੰਧਰ ਦਿੰਦੈ: SC

ਇਹ ਵੀ ਪੜ੍ਹੋ - Air India ਦੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਦੇਸ਼ ਦੇ ਕਈ ਸੂਬਿਆਂ ਵਿਚ ਮਾਨਸੂਨ (Monsoon) ਹੁਣ ਆਪਣੇ ਅੰਤਮ ਪੜਾਅ 'ਤੇ ਪਹੁੰਚ ਗਿਆ ਹੈ। ਇਹੀ ਕਾਰਨ ਹੈ ਕਿ ਬਹੁਤ ਸਾਰੇ ਖੇਤਰਾਂ ਵਿਚ ਭਾਰੀ ਮੀਂਹ ਜਾਰੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਮੁੰਬਈ ਅਤੇ ਇਸਦੇ ਉਪਨਗਰਾਂ ਵਿਚ ਬਾਰਿਸ਼ ਹੁੰਦੀ ਰਹੇਗੀ। ਅਗਲੇ 2 ਘੰਟਿਆਂ ਦੌਰਾਨ ਪੂਰਬੀ, ਦੱਖਣ -ਪੂਰਬ, ਉੱਤਰ -ਪੂਰਬ, ਉੱਤਰ, ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਦਾਦਰੀ, ਮੇਰਠ ਅਤੇ ਮੋਦੀਨਗਰ ਦੇ ਅਲੱਗ-ਅਲੱਗ ਸਥਾਨਾਂ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਤੂਫ਼ਾਨ ਦੀ ਸੰਭਾਵਨਾ ਹੈ।