ਦਿੱਲੀ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲਾ ਇਕ ਵਿਅਕਤੀ ਕਾਬੂ
ਪੁਲਿਸ ਨੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਵਿਅਕਤੀ ਕੋਲੋਂ ਪੁਛਗਿਛ ਜਾਰੀ ਹੈ।
Image: For representation purpose only.
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਜੀ-20 ਸੰਮੇਲਨ ਤੋਂ ਪਹਿਲਾਂ ਘੱਟੋ-ਘੱਟ ਪੰਜ ਦਿੱਲੀ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਨੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਵਿਅਕਤੀ ਕੋਲੋਂ ਪੁਛਗਿਛ ਜਾਰੀ ਹੈ।
ਇਹ ਨਾਅਰੇ ਸ਼ਿਵਾਜੀ ਪਾਰਕ, ਮਾਦੀਪੁਰ, ਪੱਛਮੀ ਵਿਹਾਰ, ਉਦਯੋਗ ਨਗਰ ਅਤੇ ਮਹਾਰਾਜਾ ਸੂਰਜਮੱਲ ਸਟੇਡੀਅਮ ਮੈਟਰੋ ਸਟੇਸ਼ਨ ਦੀਆਂ ਕੰਧਾਂ ਉਤੇ ਲਿਖੇ ਗਏ ਸਨ। ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਵਲੋਂ ਇਕ ਕਥਿਤ ਵੀਡੀਉ ਜਾਰੀ ਕੀਤਾ ਗਿਆ ਜਿਸ ਵਿਚ ਖ਼ਰਾਬ ਹੋਈਆਂ ਕੰਧਾਂ ਦਿਖਾਈਆਂ ਗਈਆਂ ਹਨ।