India ਨੇ ਡੋਨਾਲਡ ਟਰੰਪ ਨੂੰ ਜੰਗਬੰਦੀ ਦਾ ਸਿਹਰਾ ਦੇਣ ਤੋਂ ਕੀਤਾ ਸੀ ਇਨਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁੱਸੇ ’ਚ ਆਏ ਟਰੰਪ ਨੇ ਭਾਰਤ ’ਤੇ ਲਾਇਆ ਹੈ ਵਾਧੂ ਟੈਰਿਫ਼

India refused to give credit for the ceasefire to Donald Trump

India news : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ’ਤੇ ਵਾਧੂ ਟੈਰਿਫ਼ ਲਗਾਏ ਜਾਣ ਦਾ ਕਾਰਨ ਸਾਹਮਣੇ ਆ ਗਿਆ ਹੈ। ਇਸ ਸਬੰਧੀ ‘ਨਿਊਯਾਰਕ ਟਾਈਮਜ਼’ ਵੱਲੋਂ ਖੁਲਾਸਾ ਕੀਤਾ ਗਿਆ ਹੈ। ਰਿਪੋਰਟ ਅਨੁਸਾਰ ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਮੈਨੂੰ ਨੋਬਲ ਲਈ ਨਾਮਜ਼ਦ ਕਰ ਰਿਹੈ। ਟਰੰਪ ਨੇ ਇਸ਼ਾਰਿਆਂ ’ਚ ਭਾਰਤ ਨੂੰ ਵੀ ਅਜਿਹਾ ਕਰਨ ਲਈ ਕਿਹਾ। ਜਦਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਡੋਨਾਲਡ ਟਰੰਪ ਨੂੰ ਜੰਗਬੰਦੀ ਦਾ ਸਿਹਰਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਗੁੱਸੇ ’ਚ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ’ਤੇ ਵਾਧੂ ਟੈਰਿਫ ਲਗਾ ਦਿੱਤਾ। ਇਸ ਸਬੰਧੀ ਖੁਲਾਸਾ ‘ਨਿਊਯਾਰਕ ਟਾਈਮਜ਼’ ਵੱਲੋਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਭਾਰਤ-ਅਮਰੀਕਾ ਸਬੰਧਾਂ ਨੂੰ ਕਮਜ਼ੋਰ ਬਣਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਵੱਲੋਂ ਭਾਰਤ ’ਤੇ ਰੂਸ ਤੋਂ ਤੇਲ ਖਰੀਦਣ ’ਤੇ ਵੀ ਇਤਰਾਜ਼ ਪ੍ਰਗਟਾਇਆ ਸੀ ਅਤੇ ਉਨ੍ਹਾਂ ਕਿਹਾ ਸੀ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਾਰਨ ਰੂਸ ਵੱਲੋਂ ਯੂਕਰੇਨ ਖਿਲਾਫ ਲੜੀ ਜਾਣ ਵਾਲੀ ਜੰਗ ਨੂੰ ਉਤਸ਼ਾਹ ਮਿਲ ਰਿਹਾ ਹੈ।