ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਭਰ ਵਿਚ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ ਜ਼ਰੀਏ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।

PM Modi pays homage to Indira Gandhi

ਨਵੀਂ ਦਿੱਲੀ: ਦੇਸ਼ ਭਰ ਵਿਚ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ ਜ਼ਰੀਏ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨੇ ਲਿਖਿਆ, ‘ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਹਨਾਂ ਦੀ ਬਰਸੀ ‘ਤੇ ਸ਼ਰਧਾਂਜਲੀ’। ਉੱਥੇ ਹੀ ਦਿੱਲੀ ਵਿਚ ਸ਼ਕਤੀ ਸਥਲ ‘ਤੇ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਡਾਕਟਰ ਮਨਮੋਹਨ ਸਿੰਘ ਨੇ ਸਾਬਕਾ ਪੀਐਮ ਨੂੰ ਸ਼ਰਧਾਂਜਲੀ ਦਿੱਤੀ ਹੈ।

ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਵਿਚ ਆਨੰਦ ਭਵਨ ਵਿਚ ਇਕ ਅਮੀਰ ਪਰਿਵਾਰ ਵਿਚ ਹੋਇਆ ਸੀ। ਇੰਦਰਾ ਗਾਂਧੀ ਦਾ ਪੂਰਾ ਨਾਂਅ ਇੰਦਰਾ ਪ੍ਰਿਯਦਰਸ਼ਨੀ ਗਾਂਧੀ ਸੀ। ਇੰਦਰਾ ਗਾਂਧੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਉਨ੍ਹਾਂ ਦੇ ਦਾਦਾ ਦਾ ਨਾਂਅ ਮੋਤੀ ਲਾਲ ਨਹਿਰੂ ਸੀ। ਇੰਦਰਾ ਦੀ ਮਾਤਾ ਦਾ ਨਾਂਅ ਕਮਲਾ ਨਹਿਰੂ ਸੀ।

ਇੰਦਰਾ ਗਾਂਧੀ ਨੇ 1966 ਤੋ 1977 ਤੱਕ ਲਗਾਤਾਰ ਤਿੰਨ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਅਤੇ ਉਸ ਤੋਂ ਬਾਅਦ 1980 ਵਿਚ ਦੁਬਾਰਾ ਇਸ ਅਹੁਦੇ ‘ਤੇ ਪਹੁੰਚੀ। ਇੰਦਰਾ ਗਾਂਧੀ ਦੀ ਬਰਸੀ ‘ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਟਵੀਟ ਕੀਤਾ। ਉਹਨਾਂ ਨੇ ਲਿਖਿਆ ਕਿ, ‘ਅੱਜ ਮੇਰੀ ਦਾਦੀ ਸ੍ਰੀਮਤੀ ਇੰਦਰਾ ਗਾਂਧੀ ਦਾ ਬਲਿਦਾਨ ਦਿਵਸ ਹੈ। ਤੁਹਾਡੇ ਇਰਾਦੇ ਅਤੇ ਦ੍ਰਿੜ ਫੈਸਲੇ ਹਮੇਸ਼ਾਂ ਹੀ ਮੇਰਾ ਮਾਰਗ ਦਰਸ਼ਨ ਕਰਨਗੇ’।

ਇੰਦਰਾ ਗਾਂਧੀ ਨੂੰ ਸਿਰਫ਼ ਇਸ ਲਈ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਿਤ ਜਵਾਹਰ ਲਾਲ ਨਹਿਰੂ ਦੀ ਬੇਟੀ ਸੀ ਬਲਕਿ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜ੍ਹਤਾ ਲਈ ਵਿਸ਼ਵ ਰਾਜਨੀਤੀ ਦੇ ਇਤਿਹਾਸ ਵਿਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ ‘ਲੋਹ ਮਹਿਲਾ’ ਦੇ ਨਾਂਅ ਨਾਲ ਵੀ ਸੰਬੋਧਨ ਕੀਤਾ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।