ਇੰਦਰਾ ਗਾਂਧੀ ਦੀ 36ਵੀਂ ਬਰਸੀ ਮੌਕੇ PM ਮੋਦੀ, ਪ੍ਰਿਯੰਕਾ ਗਾਂਧੀ ਸਮੇਤ ਕਈ ਨੇਤਾਵਾਂ ਦਿੱਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਕਤੀ ਸਥਲ 'ਤੇ ਅਪਣੀ ਦਾਦੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚੀ ਪ੍ਰਿਯੰਕਾ ਗਾਂਧੀ

Indra Gandhi Death Anniversary

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 36ਵੀਂ ਬਰਸੀ ਮੌਕੇ ਕਾਂਗਰਸ ਨੇਤਾ ਪ੍ਰਿੰਯਕਾ ਗਾਂਧੀ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਕਤੀ ਸਥਲ ਪਹੁੰਚੀ। ਪ੍ਰਿਯੰਕਾ ਗਾਂਧੀ ਨੇ ਅਪਣੀ ਦਾਦੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਜ਼ਰੀਏ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, 'ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾਂਜਲੀ'।

ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਵੀ ਅੱਜ ਇੰਦਰਾ ਗਾਂਧੀ ਨੂੰ ਯਾਦ ਕੀਤਾ। ਦੱਸ ਦਈਏ ਕਿ ਇੰਦਰਾ ਗਾਂਧੀ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ।