ਦਿੱਲੀ ਤੋਂ ਪੰਜਾਬ ਲਿਆਂਦਾ ਜਾਵੇਗਾ ਗੈਂਗਸਟਰ ਦੀਪਕ ਟੀਨੂੰ, ਮਾਨਸਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਟਿਆਲਾ ਹਾਊਸ ਕੋਰਟ ਨੇ ਮਾਨਸਾ ਪੁਲਿਸ ਨੂੰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ।

Deepak Tinu

 

ਨਵੀਂ ਦਿੱਲੀ: ਪੰਜਾਬ ਪੁਲਿਸ ਦੀ ਗ੍ਰਿਫ਼ਤ ’ਚੋਂ ਫਰਾਰ ਹੋਏ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ ਮੁੜ ਪੰਜਾਬ ਲਿਆਂਦਾ ਜਾ ਰਿਹਾ ਹੈ। ਪਟਿਆਲਾ ਹਾਊਸ ਕੋਰਟ ਨੇ ਮਾਨਸਾ ਪੁਲਿਸ ਨੂੰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਲੈਣ ਲਈ 28 ਅਕਤੂਬਰ ਨੂੰ ਪੰਜਾਬ ਪੁਲਿਸ ਦਿੱਲੀ ਪਹੁੰਚੀ ਸੀ ਪਰ ਉਸ ਨੂੰ ਖਾਲੀ ਹੱਥ ਪੰਜਾਬ ਪਰਤਣਾ ਪਿਆ। ਅਦਾਲਤ ਨੇ ਦਿੱਲੀ ਪੁਲਿਸ ਨੂੰ ਗੈਂਗਸਟਰ ਟੀਨੂੰ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋਏ ਟੀਨੂੰ ਨੂੰ ਦਿੱਲੀ ਪੁਲਿਸ ਨੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਸੀ।