ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੁੱਖ ਭਿਖਾਰੀਵਾਲ ਨੂੰ ਕੀਤਾ ਗ੍ਰਿਫਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਕੀਤੀ ਜਾ ਰਹੀ ਸੀ ਵਿਚ ਸੁੱਖ ਭਿਖਾਰੀਵਾਲ ਦੀ ਭਾਲ

Delhi Police Special Cell arrests gangster Sukh Bikriwal

ਨਵੀਂ ਦਿੱਲੀ: ਦੁਬਈ ਤੋਂ ਡਿਪੋਰਟ ਕੀਤੇ ਗਏ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੁੱਖ ਭਿਖਾਰੀਵਾਲ ਦੀ ਕਾਫੀ ਸਮੇਂ ਪਹਿਲਾ ਤੋਂ ਹੀ ਭਾਲ ਜਾਰੀ ਹੈ। ਜ਼ਿਲ੍ਹਾ ਤਰਨ ਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਸੁੱਖ ਭਿਖਾਰੀਵਾਲ ਦੀ ਭਾਲ ਕੀਤੀ ਜਾ ਰਹੀ ਸੀ।  

ਦੱਸਿਆ ਜਾ ਰਿਹਾ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿਚ ਹੀ ਦਿੱਲੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਹਨਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਸੁੱਖ ਭਿਖਾਰੀਵਾਲ ਬਾਰੇ ਜਾਣਕਾਰੀ ਮਿਲੀ ਸੀ। ਇਹਨਾਂ ਵਿੱਚੋਂ ਤਿੰਨ ਗੈਂਗਸਟਰਾਂ ਨੇ ਬਲਵਿੰਦਰ ਸੰਧੂ ਨੂੰ ਮਾਰਿਆ ਸੀ।