ਭਾਰਤ ਅਤੇ ਰੂਸ ਦੇ ਰਿਸ਼ਤਿਆਂ ਤੇ Vladimir Putin ਨੇ ਕਹੀ ਅਜਿਹੀ ਗੱਲ,ਵਧਾ ਦੇਵੇਗੀ ਚੀਨ ਦੀ ਟੈਨਸ਼ਨ!
ਮੁਸੀਬਤ ਵੀ ਨਹੀਂ ਰੋਕ ਸਕਦੀ ਤਰੱਕੀ
ਨਵੀਂ ਦਿੱਲੀ: ਭਾਰਤ-ਰੂਸ ਦੇ ਰਿਸ਼ਤਿਆਂ ਵਿਚ ਜ਼ਹਿਰ ਘੋਲਣ ਦੀ ਕੋਸ਼ਿਸ਼ ਕਰ ਰਹੇ ਚੀਨ ਨੂੰ ਇਕ ਵੱਡਾ ਝਟਕਾ ਲੱਗਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਹਿਯੋਗ ਨੂੰ ਵਧਾਉਣ ਦੀ ਵਕਾਲਤ ਕਰਦਿਆਂ ਕਿਹਾ ਹੈ ਕਿ ਨਵੇਂ ਸਾਲ ਵਿਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਰੂਸ ਅਤੇ ਭਾਰਤ ਖੇਤਰੀ ਅਤੇ ਗਲੋਬਲ ਏਜੰਡੇ ਨਾਲ ਜੁੜੇ ਮੌਜੂਦਾ ਮੁੱਦਿਆਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ਵੱਲ ਕੰਮ ਕਰਦੇ ਰਹਿਣਗੇ।ਪੁਤਿਨ ਦਾ ਇਹ ਬਿਆਨ ਚੀਨ ਲਈ ਇੱਕ ਵੱਡਾ ਝਟਕਾ ਹੈ, ਕਿਉਂਕਿ ਹਾਲ ਹੀ ਵਿੱਚ ਉਸਨੇ ਕਿਹਾ ਸੀ ਕਿ ਭਾਰਤ ਅਤੇ ਰੂਸ ਦੇ ਸਬੰਧ ਵਿਗੜ ਗਏ ਹਨ।
ਮੁਸੀਬਤ ਵੀ ਨਹੀਂ ਰੋਕ ਸਕਦੀ ਤਰੱਕੀ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਵੇਂ ਸਾਲ ਦੀ ਸ਼ੁਭਕਾਮਨਾ ਦਿੰਦੇ ਹੋਏ ਕਿਹਾ ਕਿ ਰੂਸ ਅਤੇ ਭਾਰਤ ਅਧਿਕਾਰਤ ਰਣਨੀਤਕ ਭਾਈਵਾਲੀ ਦੇ ਸਬੰਧਾਂ ਵਿਚ ਲੱਗੇ ਹੋਏ ਹਨ, ਜੋ ਕਿ ਸਾਰੀਆਂ ਪਰੇਸ਼ਾਨੀਆਂ ਅਤੇ ਸਮੱਸਿਆਵਾਂ ਦੇ ਬਾਵਜੂਦ, ਕੋਰੋਨਾ ਵਾਇਰਸ ਮਹਾਂਮਾਰੀ ਸਮੇਤ, ਪੂਰੇ ਵਿਸ਼ਵਾਸ ਨਾਲ ਅੱਗੇ ਵਧ ਰਹੇ ਹਨ।