ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤੀ ਦਾ ਅਸਰ, ਟੀਕਾਕਰਨ ਕਰਵਾਉਣ ਵਾਲਿਆਂ ਦੀ ਗਿਣਤੀ ਤਿੰਨ ਗੁਣਾ ਵਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਨੂੰ ਜਨਤਕ ਥਾਵਾਂ 'ਤੇ ਨਹੀਂ ਮਿਲੇਗੀ ਐਂਟਰੀ

Corona Vaccine

 

ਚੰਡੀਗੜ੍ਹ: ਪ੍ਰਸ਼ਾਸਨ ਦੀ ਸਖ਼ਤੀ ਦਾ ਅਸਰ ਚੰਡੀਗੜ੍ਹ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਦਰਅਸਲ, ਟੀਕਾਕਰਨ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਹੁਣ ਰੋਜ਼ਾਨਾ ਤਿੰਨ ਗੁਣਾ ਵੱਧ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਕ ਹੁਕਮ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਨੂੰ ਜਨਤਕ ਥਾਵਾਂ 'ਤੇ ਐਂਟਰੀ ਨਹੀਂ ਮਿਲੇਗੀ।

 

 

ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਤੋਂ ਬਾਅਦ ਟੀਕਾਕਰਨ ਦੀ ਰਫ਼ਤਾਰ ਤਿੰਨ ਗੁਣਾ ਵਧ ਗਈ ਹੈ। ਪਹਿਲਾਂ ਜਿੱਥੇ ਰੋਜ਼ਾਨਾ 3500 ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਸੀ, ਉੱਥੇ ਹੁਣ ਇਹ ਅੰਕੜਾ 10 ਹਜ਼ਾਰ ਤੋਂ ਉੱਪਰ ਪਹੁੰਚ ਗਿਆ ਹੈ।

 

 

ਯੂਟੀ ਪ੍ਰਸ਼ਾਸਨ ਨੇ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਆਈ ਹੈ। ਜੇਕਰ ਉਹ ਸਹਿਯੋਗ ਕਰਨਗੇ ਤਾਂ ਕੋਰੋਨਾ ਦੀ ਦੂਜੀ ਖੁਰਾਕ ਦਾ 100 ਫੀਸਦੀ ਟੀਚਾ ਇਕ ਹਫ਼ਤੇ 'ਚ ਪੂਰਾ ਕਰ ਲਿਆ ਜਾਵੇਗਾ।