ਬਿਹਾਰ ਜ਼ਹਿਰੀਲੀ ਸ਼ਰਾਬ ਕਾਂਡ ਦਾ ਮਾਸਟਰਮਾਈਂਡ ਗ੍ਰਿਫ਼ਤਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੇ ਦਵਾਰਕਾ ਇਲਾਕੇ 'ਚ ਕੀਤਾ ਕਾਬੂ 

Image

 

ਨਵੀਂ ਦਿੱਲੀ - ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਨੂੰ ਬਿਹਾਰ ਜ਼ਹਿਰੀਲੀ ਸ਼ਰਾਬ ਕਾਂਡ ਦੇ ਮਾਸਟਰਮਾਈਂਡ ਰਾਮ ਬਾਬੂ ਮਹਤੋ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਦੱਸਿਆ ਕਿ ਸਭ ਤੋਂ ਵੱਧ ਲੋੜੀਂਦੇ ਮੁਲਜ਼ਮਾਂ ਵਿੱਚੋਂ ਇੱਕ, ਰਾਮ ਬਾਬੂ ਮਹਤੋ ਨੂੰ ਦਿੱਲੀ ਦੇ ਦਵਾਰਕਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹ ਸਾਰਨ ਜ਼ਿਲ੍ਹੇ ਦੇ ਪੀ.ਐਸ. ਮਸ਼ਰਕ ਅਤੇ ਪੀ.ਐਸ. ਈਸਾਪੁਰ ਵਿੱਚ ਦਰਜ ਦੋ ਮਾਮਲਿਆਂ ਵਿੱਚ ਮੁਲਜ਼ਮ ਹੈ।

ਮਿਲੀ ਜਾਣਕਾਰੀ ਮੁਤਾਬਕ ਉਹ ਨਾਜਾਇਜ਼ ਸ਼ਰਾਬ ਦੇ ਕਈ ਮਾਮਲਿਆਂ 'ਚ ਸ਼ਾਮਲ ਹੈ।

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੇ ਹਵਾਲੇ ਨਾਲ ਕਿਹਾ ਗਿਆ ਹੈ, "ਉਚਿਤ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਵਾਸਤੇ ਉਸ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਬਿਹਾਰ ਪੁਲਿਸ ਨਾਲ ਸਾਂਝੀ ਕੀਤੀ ਗਈ ਹੈ।"

ਪੁਲਿਸ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ, ਜ਼ਹਿਰੀਲੀ ਸ਼ਰਾਬ ਦੀ ਵਿਕਰੀ ਅਤੇ ਸੇਵਨ ਨਾਲ ਸੰਬੰਧਿਤ ਇਨ੍ਹਾਂ ਦੁਖਦਾਈ ਘਟਨਾਵਾਂ ਵਿੱਚ ਲਗਭਗ 80 ਲੋਕਾਂ ਦੀ ਮੌਤ ਹੋ ਗਈ ਸੀ।
ਹਾਲ ਹੀ ਦੀ ਘਟਨਾ ਨਾਲ ਬਿਹਾਰ ਵਿਧਾਨ ਸਭਾ ਵਿੱਚ ਵੀ ਸਿਆਸੀ ਹਲਚਲ ਵਧ ਗਈ ਹੈ। ਵਿਰੋਧੀ ਧਿਰ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਤਿੱਖੇ ਨਿਸ਼ਾਨੇ ਸੇਧੇ ਹਨ। 

ਬਿਹਾਰ 'ਚ ਨਿਤੀਸ਼ ਕੁਮਾਰ ਸਰਕਾਰ ਨੇ 6 ਅਪ੍ਰੈਲ 2016 ਨੂੰ ਸ਼ਰਾਬ 'ਤੇ ਪਾਬੰਦੀ ਲਗਾਈ ਸੀ।