2025 ਤੱਕ ਭਾਰਤ ਨੂੰ ਬਣਾਉਣਾ ਹੈ Manufacturing Hub, ਨਿਕੋਸੀਆ 'ਚ ਬੋਲੇ S. Jaishankar

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਅਤੇ ਸਾਈਪ੍ਰਸ ਦਰਮਿਆਨ ਦੁਵੱਲੇ ਵਪਾਰ ਨੂੰ ਵਧਾਉਣ ਦੀਆਂ ਬਹੁਤ ਸੰਭਾਵਨਾਵਾਂ ਹਨ।

S. Jaishankar

 

ਨਵੀਂ ਦਿੱਲੀ - ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਸਾਈਪ੍ਰਸ ਵਿਚ ਨਿਵੇਸ਼ਕਾਂ ਨੂੰ ਦੱਸਿਆ ਕਿ ਭਾਰਤ ਵਿਸ਼ਵ ਭਾਈਚਾਰੇ ਲਈ ਇੱਕ ਨਿਰਮਾਣ ਕੇਂਦਰ ਬਣਨ ਦੇ ਰਾਹ 'ਤੇ ਹੈ ਅਤੇ 2025 ਤੱਕ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਦਾ ਟੀਚਾ ਵੀ ਰੱਖਦਾ ਹੈ। ਸਾਈਪ੍ਰਸ ਦੇ ਦੌਰੇ 'ਤੇ ਆਏ ਜੈਸ਼ੰਕਰ ਨੇ ਇੱਥੇ ਭਾਰਤੀ ਹਾਈ ਕਮਿਸ਼ਨ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਤਕਨੀਕੀ ਅਤੇ ਬੁਨਿਆਦੀ ਢਾਂਚੇ ਦੀ ਤਰੱਕੀ ਨੇ ਭਾਰਤ 'ਚ ਨਿਵੇਸ਼ ਲਈ ਦੁਨੀਆ ਦਾ ਧਿਆਨ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਸਾਈਪ੍ਰਸ ਦਰਮਿਆਨ ਦੁਵੱਲੇ ਵਪਾਰ ਨੂੰ ਵਧਾਉਣ ਦੀਆਂ ਬਹੁਤ ਸੰਭਾਵਨਾਵਾਂ ਹਨ।

ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਸਾਲ 214 ਮਿਲੀਅਨ ਡਾਲਰ ਦਾ ਦੁਵੱਲਾ ਵਪਾਰ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਈਪ੍ਰਸ ਪਿਛਲੇ 20 ਸਾਲਾਂ ਵਿਚ ਕੁੱਲ 12 ਬਿਲੀਅਨ ਡਾਲਰ ਦੇ ਨਿਵੇਸ਼ ਨਾਲ ਭਾਰਤ ਵਿਚ 10ਵਾਂ ਸਭ ਤੋਂ ਵੱਡਾ ਨਿਵੇਸ਼ਕ ਹੈ। ਭਾਰਤ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸਾਈਪ੍ਰਸ ਨੂੰ ਲੋਹਾ, ਸਟੀਲ, ਵਸਰਾਵਿਕ ਉਤਪਾਦਾਂ ਅਤੇ ਇਲੈਕਟ੍ਰੀਕਲ ਮਸ਼ੀਨਰੀ ਉਤਪਾਦਾਂ ਦੇ ਨਾਲ-ਨਾਲ ਹਾਈਡ੍ਰੋਕਸਾਈਕਲੋਰੋਕਿਨ ਅਤੇ ਪੈਰਾਸੀਟਾਮੋਲ ਵਰਗੀਆਂ ਜ਼ਰੂਰੀ ਦਵਾਈਆਂ ਦਾ ਨਿਰਯਾਤ ਕੀਤਾ।

ਮੰਤਰੀ, ਜੋ ਭਾਰਤ ਅਤੇ ਸਾਈਪ੍ਰਸ ਦਰਮਿਆਨ ਦੁਵੱਲੇ ਸਬੰਧਾਂ ਦੇ 60 ਸਾਲ ਪੂਰੇ ਹੋਣ ਦੀ ਯਾਦ ਵਿੱਚ ਇੱਥੇ ਆਏ ਸਨ, ਉਹਨਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਕੀਤੇ ਗਏ ਤਕਨੀਕੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਨ ਭਾਰਤ ਦੁਨੀਆ ਵਿਚ ਨਿਵੇਸ਼ ਦਾ ਇੱਕ ਪ੍ਰਮੁੱਖ ਸਥਾਨ ਬਣ ਗਿਆ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਨੇ ਯੂਰਪੀਅਨ ਯੂਨੀਅਨ ਦੇ ਨਾਲ ਭਾਰਤ ਦੇ ਮੁਕਤ ਵਪਾਰ ਸਮਝੌਤੇ (FTA) 'ਤੇ ਮੁੜ ਗੱਲਬਾਤ ਕਰਨ ਵਿੱਚ ਸਾਈਪ੍ਰਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਭਾਰਤ-ਈਯੂ ਐੱਫਟੀਏ 'ਤੇ ਗੱਲਬਾਤ 2013 ਤੋਂ ਰੁਕੀ ਹੋਈ ਸੀ ਪਰ ਸਾਈਪ੍ਰਸ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ 'ਚ ਮਦਦਗਾਰ ਭੂਮਿਕਾ ਨਿਭਾਈ। ਜੈਸ਼ੰਕਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਜੀ-20 ਸਮੂਹ ਦੀ ਪ੍ਰਧਾਨਗੀ ਕਰਦੇ ਹੋਏ ਊਰਜਾ, ਭੋਜਨ ਅਤੇ ਖਾਦਾਂ ਨੂੰ ਕਿਫਾਇਤੀ ਅਤੇ ਪਹੁੰਚ ਵਿੱਚ ਆਸਾਨ ਬਣਾਉਣ ਦੇ ਮੁੱਦੇ 'ਤੇ ਕੰਮ ਕਰਨ ਦਾ ਇਰਾਦਾ ਰੱਖਦਾ ਹੈ। ਭਾਰਤ ਨੇ 1 ਦਸੰਬਰ ਨੂੰ ਹੀ ਇਸ ਗਰੁੱਪ ਦੀ ਅਗਵਾਈ ਸੰਭਾਲ ਲਈ ਹੈ।