Punjab Tableau: ''ਵਿਆਪਕ ਥੀਮ ਨਾਲ ਨਹੀਂ ਖਾਂਦੀ ਸੀ ਮੇਲ'', ਪੰਜਾਬ ਦੀ ਕੋਈ ਝਾਕੀ ਨਾ ਹੋਣ 'ਤੇ ਕੇਂਦਰ ਦਾ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Punjab Tableau: ‘ਕਿਸੇ ਸੂਬੇ ਨਾਲ ਕੋਈ ਵਿਕਤਰਾ ਨਹੀਂ ਰੱਖਿਆ’

Centre's response to no tableau of Punjab, It doesn't match the broad theme

Centre's response to no tableau of Punjab, It doesn't match the broad theme : ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਕੀਆਂ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ।

ਇਹ ਵੀ ਪੜ੍ਹੋ: Moga news: ਮੋਗਾ 'ਚ 18 ਸਾਲਾ ਨੌਜਵਾਨ ਦੀ ਮੌਤ, ਮਾਂ ਨੇ ਲਗਾਏ ਇਹ ਆਰੋਪ

ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀਆਂ ਝਾਕੀਆਂ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀਆਂ ਝਾਕੀਆਂ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ।

ਇਹ ਵੀ ਪੜ੍ਹੋ: Kapil Sharma News : ਕਪਿਲ ਸ਼ਰਮਾ ਨੂੰ ਪਰਾਂਠਾ ਖੁਆਉਣ ਵਾਲੇ ਵਿਅਕਤੀ ਖਿਲਾਫ FIR, ਪੜ੍ਹੋ ਪੂਰਾ ਮਾਮਲਾ

ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ 30 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਕੀ ਨੂੰ ਸ਼ਾਮਲ ਕਰਨ ਲਈ ਪ੍ਰਸਤਾਵ ਭੇਜੇ ਸਨ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਂਕੀਆਂ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।

ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਦੇ ਪਹਿਲੇ ਤਿੰਨ ਦੌਰ ਵਿੱਚ ਪੰਜਾਬ ਦੀ ਝਾਕੀ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਗਿਆ ਸੀ। ਤੀਜੇ ਦੌਰ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੀ ਝਾਕੀ 'ਤੇ ਵਿਚਾਰ ਨਹੀਂ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਝਾਂਕੀ ਨੂੰ ਅੱਗੇ ਨਹੀਂ ਵਿਚਾਰਿਆ ਗਿਆ ਕਿਉਂਕਿ ਇਹ ਇਸ ਵਾਰ ਦੀ ਪਰੇਡ ਦੇ ਵਿਆਪਕ ਥੀਮ ਦੇ ਅਨੁਸਾਰ ਨਹੀਂ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Centre's response to no tableau of Punjab, It doesn't match the broad theme , stay tuned to Rozana Spokesman)