ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਰੋਬਾਰੀ ਗਗਨ ਧਵਨ ਨੂੰ ਕਰੀਬ 5000 ਕਰੋੜ ਰੁਪਏ ਤੋਂ ਜਿਆਦਾ ਦੇ ਬੈਂਕ ਧੋਖਾਧੜੀ ਨਾਲ ਜੁੜੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਡਾਇਰੈਕਟੋਰੇਟ ਨੇ ਮਨੀ ਲਾਂਡਿਰੰਗ ਐਕਟ ਦੇ ਤਹਿਤ ਇਹ ਗ੍ਰਿਫਤਾਰੀ ਕੀਤੀ ਹੈ।
ਇਸਤੋਂ ਪਹਿਲਾਂ ਬੀਤੇ ਅਗਸਤ ਮਹੀਨੇ ਵਿੱਚ ਡਾਇਰੈਕਟੋਰੇਟ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਸੁਮੇਸ਼ ਸ਼ੌਕੀਨ ਅਤੇ ਕਾਰੋਬਾਰੀ ਗਗਨ ਧਵਨ ਦੇ 12 ਠਿਕਾਣਿਆਂ ਉੱਤੇ ਛਾਪੇ ਮਾਰੇ ਸਨ। ਡਾਇਰੈਕਟੋਰੇਟ ਦੇ ਅਧਿਕਾਰੀਆਂ ਅਨੁਸਾਰ, ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦਾ ਕਾਲ਼ਾ ਧਨ ਸਫੇਦ ਕੀਤਾ ਜਾ ਰਿਹਾ ਹੈ।