ਅਸਾਮ 'ਚ ਸਿੱਖ ਵਿਅਕਤੀ ਦੇ ਕੇਸਾਂ ਨੂੰ ਅੱਗ 'ਚ ਸਾੜਨ ਦੀ ਕੋਸ਼ਿਸ਼

ਖ਼ਬਰਾਂ, ਰਾਸ਼ਟਰੀ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਭੀੜ ਵੱਲੋਂ ਇੱਕ ਸਿੱਖ ਵਿਅਕਤੀ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। ਇਹੀ ਨਹੀਂ, ਇਸ ਦੌਰਾਨ ਸਿੱਖ ਵਿਅਕਤੀ ਨੂੰ ਜਿੱਥੇ ਕੇਸਾਂ ਤੋਂ ਫੜ ਕੇ ਘੜੀਸਿਆ ਜਾ ਰਿਹਾ ਹੈ, ਉਥੇ ਹੀ ਉਸ ਦੇ ਸਿਰ ਨੂੰ ਅੱਗ ਵਿਚ ਧੱਕਣ ਦੀ ਵੀ ਕੋਸ਼ਿਸ਼ ਕੀਤੀ ਗਈ। ਵਾਇਰਲ ਹੋ ਰਹੀ ਇਹ ਮੰਦਭਾਗੀ

ਘਟਨਾ ਅਸਾਮ ਦੇ ਕਾਮਰਾਜ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। 

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਮੂਹ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਪੂਰੀ ਦੁਨੀਆ ਵਿਚ ਸਿੱਖਾਂ ਦੀ ਸਰਦਾਰੀ ਕਾਇਮ ਹੈ ਅਤੇ ਸਿੱਖ ਕੌਮ ਦੇ ਲੋਕ ਭਲਾਈ ਕਾਰਜਾਂ ਦੀਆਂ ਮਿਸਾਲਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਕਿਸੇ ਸਿੱਖ ਵਿਅਕਤੀ ਨਾਲ ਬੁਰੀ ਤਰ੍ਹਾਂ ਮਾਰਕੁੱਟ ਕੀਤੇ ਜਾਣ ਦਾ ਮਾਮਲਾ ਹਿਰਦਿਆਂ ਨੂੰ ਵਲੂੰਧਨ ਵਾਲਾ ਹੈ। ਵੀਡੀਓ ਵਿਚ ਸਿੱਖ ਵਿਅਕਤੀ ਦੇ ਕੇਸਾਂ ਨੂੰ ਜਲਾਉਣ ਦੀ ਕੋਸ਼ਿਸ਼ ਕਰਨਾ ਇਸ ਘਟਨਾ ਦੇ ਪਿੱਛੇ ਕਿਸੇ ਕਥਿਤ ਸਾਜਿਸ਼ ਨੂੰ ਦਰਸਾਉਂਦਾ ਹੈ। ਕਿਉਂਕਿ ਸਿੱਖਾਂ ਦੇ ਕੇਸ ਸਿੱਖੀ ਦਾ ਅਹਿਮ ਪ੍ਰਤੀਕ ਹਨ।