ਅਤਿਵਾਦ ਦੇ ਖ਼ਾਤਮੇ ਲਈ ਸਾਂਝੇ ਯਤਨ ਕੀਤੇ ਜਾਣ : ਮੋਦੀ

ਖ਼ਬਰਾਂ, ਰਾਸ਼ਟਰੀ

ਮਨੀਲਾ, 14 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਵਿਰੁਧ ਸੰਘਰਸ਼ ਵਿਚ ਸਾਂਝੇ ਯਤਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਨੂੰ ਅਤਿਵਾਦ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ | ਆਸਿਆਨ ਮੈਂਬਰ ਦੇਸ਼ਾਂ ਦੇ ਆਗੂਆਂ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨਿਯਮ ਆਧਾਰਤ ਸੁਰੱਖਿਆ ਢਾਂਚੇ ਵਾਸਤੇ ਆਸਿਆਨ ਨੂੰ ਅਪਣਾ ਸਮਰਥਨ ਦੇਣਾ ਜਾਰੀ ਰੱਖੇਗਾ |