ਭਾਰਤੀ ਫ਼ੌਜ ਦੀ ਗੋਲੀਬਾਰੀ ਵਿਚ ਤਿੰਨ ਪਾਕਿਸਤਾਨੀ ਫ਼ੌਜੀ ਹਲਾਕ

ਖ਼ਬਰਾਂ, ਰਾਸ਼ਟਰੀ

ਸ੍ਰੀਨਗਰ, 26 ਦਸੰਬਰ : ਜੰਮੂ ਕਸ਼ਮੀਰ ਦੇ ਰਾਵਲਾਕੋਟ ਸੈਕਟਰ ਵਿਚ ਕਲ ਕੰਟਰੋਲ ਰੇਖਾ 'ਤੇ ਭਾਰਤੀ ਫ਼ੌਜ ਦੀ ਗੋਲੀਬਾਰੀ ਵਿਚ ਤਿੰਨ ਪਾਕਿਸਤਾਨੀ ਫ਼ੌਜੀ ਮਾਰੇ ਗਏ। ਪਾਕਿਸਤਾਨ ਨੇ ਐਤਵਾਰ ਨੂੰ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ ਸੀ ਜਿਸ ਵਿਚ ਚਾਰ ਭਾਰਤੀ ਫ਼ੌਜੀ ਮਾਰੇ ਗਏ ਸਨ। ਚਾਰ-ਪੰਜ ਭਾਰਤੀ ਫ਼ੌਜੀਆਂ ਦੀ ਟੋਲੀ ਦੁਆਰਾ ਕੀਤੀ ਗਈ ਗੋਲੀਬਾਰੀ ਨੂੰ ਉਕਤ ਘਟਨਾ ਦਾ ਬਦਲਾ ਲੈਣ ਦੀ ਕਾਰਵਾਈ ਵਜੋਂ ਵੇਖਿਆ ਜਾ ਰਿਹਾ ਹੈ।