ਡਾ. ਮਨਮੋਹਨ ਸਿੰਘ ਵਿਰੁਧ ਟਿਪਣੀ ਅਤੇ 2 ਜੀ ਮਾਮਲਾ

ਖ਼ਬਰਾਂ, ਰਾਸ਼ਟਰੀ

ਸੰਸਦ ਵਿਚ ਰੌਲਾ-ਰੱਪਾ, ਕਾਂਗਰਸ ਦਾ ਵਾਕਆਊਟ

ਸੰਸਦ ਵਿਚ ਰੌਲਾ-ਰੱਪਾ, ਕਾਂਗਰਸ ਦਾ ਵਾਕਆਊਟ

ਸੰਸਦ ਵਿਚ ਰੌਲਾ-ਰੱਪਾ, ਕਾਂਗਰਸ ਦਾ ਵਾਕਆਊਟ
ਨਵੀਂ ਦਿੱਲੀ, 22 ਦਸੰਬਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਿਰੁਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿਪਣੀ ਅਤੇ 2ਜੀ ਦੇ ਮਸਲਿਆਂ 'ਤੇ ਅੱਜ ਲੋਕ ਸਭਾ ਤੇ ਰਾਜ ਸਭਾ ਵਿਚ ਕਾਫ਼ੀ ਖੱਪਖ਼ਾਨਾ ਪਿਆ। ਲੋਕ ਸਭਾ ਵਿਚੋਂ ਕਾਂਗਰਸ ਦੇ ਮੈਂਬਰਾਂ ਨੇ ਵਾਕਆਊਟ ਕਰ ਦਿਤਾ।ਕਾਂਗਰਸ ਮੈਂਬਰਾਂ ਨੇ ਸਪੀਕਰ ਦੀ ਕੁਰਸੀ ਕੋਲ ਜਾ ਕੇ ਨਾਹਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮਾਫ਼ੀ ਮੰਗਣ ਜਾਂ ਸਪੱਸ਼ਟੀਕਰਨ ਦੇਣ। ਸਿਫ਼ਰ ਕਾਲ ਸ਼ੁਰੂ ਹੋਣ 'ਤੇ ਅਪਣੀ ਗੱਲ ਰੱਖਣ ਦਾ ਮੌਕਾ ਨਾ ਦੇਣ 'ਤੇ ਕਾਂਗਰਸ ਮੈਂਬਰਾਂ ਨੇ ਸਦਨ ਵਿਚੋਂ ਵਾਕਆਊਟ ਕਰ ਦਿਤਾ। ਅੱਜ ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਸਮੇਂ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਦੁਬਈ ਵਿਚ ਹੋਈਆਂ ਪੈਰਾ ਉਲੰਪਿਕ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦਾ ਜ਼ਿਕਰ ਕੀਤਾ।