ਨਵੀਂ ਦਿੱਲੀ, 1 ਫ਼ਰਵਰੀ: ਬਿਟਕੁਆਇਨ 'ਤੇ ਪੈਸਾ ਲਗਾਉਣ ਵਾਲਿਆਂ ਲਈ ਬੁਰੀ ਖ਼ਬਰ ਹੈ। ਹੁਣ ਸਰਕਾਰ ਨੇ ਭਾਰਤ 'ਚ ਬਿਟਕੁਆਇਨ ਵਰਗੀਆਂ ਕ੍ਰਿਪਟੋ ਕਰੰਸੀਆਂ 'ਤੇ ਲਗਾਮ ਲਗਾਉਣ ਲਈ ਕਮਰ ਕੱਸ ਲਈ ਹੈ। ਇਸੇ ਤਰ੍ਹਾਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਗ਼ੈਰ-ਕਾਨੂੰਨੀ ਲੈਣ-ਦੇਣ ਲਈ ਕ੍ਰਿਪਟੋਕਰੰਸੀ ਦੀ ਵਰਤੋਂ ਰੋਕੇਗੀ।