ਹਨੀਪ੍ਰੀਤ ਦੇ ਸਾਬਕਾ ਪਤੀ ਦੀ 'ਜਾਨ ਨੂੰ ਖ਼ਤਰਾ'

ਖ਼ਬਰਾਂ, ਰਾਸ਼ਟਰੀ

ਕਰਨਾਲ, 28 ਸਤੰਬਰ: ਸੌਦਾ ਸਾਧ ਦੀ ਗੋਦ ਲਈ ਧੀ ਹਨੀਪ੍ਰੀਤ ਇੰਸਾਂ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ।
ਕਰਨਾਲ ਪੁਲਿਸ ਥਾਣੇ ਵਿਚ ਗੁਪਤਾ ਨੇ ਦੋਸ਼ ਲਗਾਇਆ ਕਿ ਕੁੱਝ ਅਣਪਛਾਤਾ ਵਿਅਕਤੀ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕਿਆਂ ਦੇ ਰਹੇ ਹਨ। ਗੁਪਤਾ ਨੇ ਸੈਕਟਰ ਚਾਰ ਸਥਿਤ ਪੁਲਿਸ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਇਕ ਅਣਪਛਾਤਾ ਵਿਅਕਤੀ ਫ਼ੋਨ ਕਰ ਕੇ ਉਸ ਨੂੰ ਧਮਕਾ ਰਿਹਾ ਹੈ ਕਿ ਉਸ ਨੂੰ ਖ਼ਤਮ ਕਰ ਦਿਤਾ ਜਾਵੇਗਾ। ਪੁਲਿਸ ਇੰਸਪੈਕਟਰ ਰਾਜਬੀਰ ਸਿੰਘ ਨੇ ਕਿਹਾ ਕਿ ਉਹ ਇਸ ਸ਼ਿਕਾਇਤ ਦੀ ਜਾਂਚ ਕਰ ਰਹੇ ਹਨ। ਪੁਲਿਸ ਨੇ ਕਿਹਾ ਕਿ ਗੁਪਤਾ ਨੂੰ ਸੁਰੱÎਖਿਆ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਵਿਸ਼ਵਾਸ ਗੁਪਤਾ ਨੇ ਸਾਲ 1999 ਵਿਚ ਹਨੀਪ੍ਰੀਤ ਨਾਲ ਵਿਆਹ ਕਰਵਾਇਆ ਸੀ ਅਤੇ 2011 ਵਿਚ ਤਲਾਕ ਵਾਸਤੇ ਅਪੀਲ ਦਾਖ਼ਲ ਕਰ ਦਿਤੀ ਸੀ।
ਇਸੇ ਦੌਰਾਨ ਅੱਜ ਸਿਰਸਾ ਤੋਂ ਸੌਦਾ ਸਾਧ ਦੇ ਕਰੀਬੀ ਰਾਕੇਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਉਮੀਦ ਹੈ ਕਿ ਰਾਕੇਸ਼ ਕੋਲੋਂ ਹਨੀਪ੍ਰੀਤ ਬਾਰੇ ਪਤਾ ਲੱਗ ਸਕਦਾ ਹੈ। ਪਿਛਲੇ ਹਫ਼ਤੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਸੀ ਕਿ ਸੌਦਾ ਸਾਧ ਵਿਰੁਧ ਬੋਲਣ ਲਈ ਹੋ ਸਕਦਾ ਹੈ ਕਿ ਉਸ ਦਾ ਕਤਲ ਕਰ ਦਿਤਾ ਜਾਵੇ। ਪੰਚਕੂਲਾ ਵਿਚ ਸੀਬੀਆਈ ਅਦਾਲਤ ਵਲੋਂ ਬਲਾਤਕਾਰ ਮਾਮਲੇ ਵਿਚ ਸੌਦਾ ਸਾਧ ਨੂੰ ਦੋਸ਼ੀ ਠਹਿਰਾਏ ਜਾਣ ਦੇ ਬਾਅਦ ਤੋਂ ਹੀ ਲਾਪਤਾ ਹੋਈ ਹਨੀਪ੍ਰੀਤ ਦੀ ਭਾਲ ਵਿਚ ਪੁਲਿਸ ਲਗਾਤਾਰ ਛਾਪੇ ਮਾਰ ਰਹੀ ਹੈ। ਹਨੀਪ੍ਰੀਤ ਨੇ ਹਾਲ ਹੀ ਵਿਚ ਦਿੱਲੀ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਖ਼ਲ ਕੀਤੀ ਸੀ ਜਿਸ ਨੂੰ ਅਦਾਲਤ ਨੇ ਰੱਦ ਕਰਦਿਆਂ ਉਸ ਨੂੰ ਕਿਹਾ ਸੀ ਕਿ ਉਹ ਆਤਮ ਸਮਰਪਣ ਕਰ ਦੇਵੇ ਅਤੇ ਜੇ ਉਸ ਨੂੰ ਕੋਈ ਖ਼ਤਰਾ ਹੈ ਤਾਂ ਉਹ ਅਦਾਲਤ ਵਿਚ ਅਦਾਲਤ ਵਿਚ ਸਮਰਪਣ ਕਰ ਦੇਵੇ ਅਤੇ ਅਦਾਲਤ ਉਸ ਨੂੰ ਸੁਰੱਖਿਆ ਦੇਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਸੀ ਉਸ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਦਾਖ਼ਲ ਕਿਉਂ ਨਹੀਂ ਕੀਤੀ। ਹਨੀਪ੍ਰੀਤ ਦੇ ਵਕੀਲ ਨੇ ਇਹ ਦਾਅਵਾ ਕੀਤਾ ਸੀ ਕਿ ਹਨੀਪ੍ਰੀਤ ਅੱਜ ਯਾਨੀ ਵੀਰਵਾਰ ਨੂੰ ਆਤਮ ਸਮਰਪਣ ਕਰ ਦੇਵੇਗੀ। (ਪੀ.ਟੀ.ਆਈ.)