ਕਰਜ਼ਾ ਮੁਆਫ ਦੀ ਆਸ ਲਾਈ ਬੈਠੇ ਕਿਸਾਨਾਂ ਨੂੰ ਵੱਡਾ ਧੱਕਾ ਲੱਗਾ ਹੈ। ਬੈਂਕਾਂ ਨੇ ਡਿਲਾਲਟਰ ਕਿਸਾਨਾਂ ਤੋਂ ਕਰਜ਼ਾ ਵਸੂਲੀ ਲਈ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਤਹਿਤ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਲਿਮ. ਨੇ ਦੋ ਪੁਰਾਣੇ ਡਿਫਾਲਟਰਾਂ ਖ਼ਿਲਾਫ਼ ਸ਼ਿਕੰਜਾ ਕਸਦਿਆਂ ਮੌਕੇ ‘ਤੇ 2 ਕਿਸਾਨਾਂ ਨੂੰ ਗਿ੍ਫ਼ਤਾਰ ਕਰਵਾ ਕੇ ਜੇਲ੍ਹ ਭੇਜਿਆ ਗਿਆ ਹੈ।