ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ ਦਿੱਲੀ ਜਲ ਬੋਰਡ ਨੇ ਮੰਗਲਵਾਰ ਨੂੰ ਪਾਣੀ ਦੀਆਂ ਦਰਾਂ ਵਿੱਚ 20 ਫੀਸਦੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਉੱਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਬੈਠਕ ਵਿੱਚ ਸ਼ਾਮਿਲ ਜਲ ਬੋਰਡ ਦੇ ਮੈਂਬਰ ਅਤੇ ਬੀਜੇਪੀ ਕਾਊਂਸਲਰ ਜੈਪ੍ਰਕਾਸ਼ ਨੇ ਕਿਹਾ ਕਿ ਮੀਟਿੰਗ ਵਿੱਚ ਕੇਜਰੀਵਾਲ ਵੀ ਮੌਜੂਦ ਸਨ ਅਤੇ ਉਨ੍ਹਾਂ ਦੀ ਮਨਜ਼ੂਰੀ ਦੇ ਬਾਅਦ ਦਿੱਲੀ ਜਲ ਬੋਰਡ ਨੇ ਪਾਣੀ ਦੀਆਂ ਦਰਾਂ ਵਿੱਚ ਵਾਧੇ ਨੂੰ ਪਾਸ ਕੀਤਾ।