ਮੋਦੀ ਨੇ ਵਿਰੋਧੀ ਆਗੂਆਂ ਨਾਲ ਕੀਤੀ ਮੁਲਾਕਾਤ, ਡਾ. ਮਨਮੋਹਨ ਸਿੰਘ ਨਾਲ ਵੀ ਕੁੱਝ ਦੇਰ ਗੱਲਬਾਤ

ਖ਼ਬਰਾਂ, ਰਾਸ਼ਟਰੀ

ਨਵੀਂ ਦਿੱਲੀ, 5 ਜਨਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਦੀਆਂ ਬੈਠਕਾਂ ਨੂੰ ਅਣਮਿੱਥੇ ਸਮੇਂ ਲਈ ਉਠਾਏ ਜਾਣ ਮਗਰੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੁੱਝ ਸਮੇਂ ਤਕ ਗੱਲਬਾਤ ਕੀਤੀ। ਸਭਾਪਤੀ ਐਮ ਵੈਂਕਇਆ ਨਾਇਡੂ ਦੁਆਰਾ ਉੱਚ ਸਦਨ 

ਨੂੰ ਅਣਮਿੱਥੇ ਸਮੇਂ ਲਈ ਉਠਾਉਣ ਮਗਰੋਂ ਮੋਦੀ ਵਿਰੋਧੀ ਮੈਂਬਰਾਂ ਦੇ ਬੈਂਚਾਂ ਤਕ ਗਏ। ਉਨ੍ਹਾਂ ਕਈ ਆਗੂਆਂ ਨਾਲ ਹੱਥ ਮਿਲਾ ਕੇ ਉਨ੍ਹਾਂ ਨਾਲ ਦੁਆ-ਸਲਾਮ ਕੀਤੀ। ਫਿਰ ਉਹ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਕੋਲ ਗਏ ਅਤੇ ਉਨ੍ਹਾਂ ਨਾਲ ਹੱਥ ਮਿਲਾਇਆ। ਉਨ੍ਹਾਂ ਨੇੜੇ ਹੀ ਬੈਠੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੁੱਝ ਸਮਾਂ ਗੱਲਬਾਤ ਕੀਤੀ।