ਮੂਰਤੀਆਂ ਤੋੜਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਹੋਵੇ : ਕਾਂਗਰਸ

ਖ਼ਬਰਾਂ, ਰਾਸ਼ਟਰੀ

ਨਵੀਂ ਦਿੱਲੀ, 7 ਮਾਰਚ : ਕਾਂਗਰਸ ਨੇ ਤਾਮਿਲਨਾਡੂ ਵਿਚ ਸਮਾਜ ਸੁਧਾਰਕ ਪੇਰੀਆਰ ਦੀ ਮੂਰਤੀ ਸਮੇਤ ਦੇਸ਼ ਦੇ ਵੱਖ ਵੱਖ ਖੇਤਰਾਂ ਵਿਚ ਉਘੀਆਂ ਹਸਤੀਆਂ ਦੀਆਂ ਮੂਰਤੀਆਂ ਤੋੜਨ ਦੀ ਨਿਖੇਧੀ ਕਰਦਿਆਂ ਜ਼ਿੰਮੇਵਾਰ ਵਿਅਕਤੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਨਾਲ ਹੀ ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਤੇ ਆਰਐਸਐਸ ਦੇ ਲੋਕਾਂ ਅੰਦਰ ਸਹਿਣਸ਼ੀਲਤਾ ਖ਼ਤਮ ਹੁੰਦੀ ਜਾ ਰਹੀ ਹੈ ਅਤੇ ਉਹ ਦੇਸ਼ ਨੂੰ ਤੋੜਨ ਦੇ ਯਤਨਾਂ ਵਿਚ ਲੱਗੇ ਹੋਏ ਹਨ।