ਨੀਰਵ ਅਤੇ ਮੇਹੁਲ ਵਿਰੁਧ ਗ਼ੈਰਜ਼ਮਾਨਤੀ ਵਾਰੰਟ ਜਾਰੀ

ਖ਼ਬਰਾਂ, ਰਾਸ਼ਟਰੀ

ਮੁੰਬਈ, 3 ਮਾਰਚ: ਪੰਜਾਬ ਨੈਸ਼ਨਲ ਬੈਂਕ ਨਾਲ ਜੁੜੇ 12,700 ਕਰੋੜ ਰੁਪਏ ਦੇ ਕਥਿਤ ਘਪਲੇ ਦੇ ਮਾਮਲੇ 'ਚ ਅੱਜ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਹੀਰਾ ਵਪਾਰੀ ਨੀਰਵ ਚੌਕਸੀ ਅਤੇ ਮੇਹੁਲ ਚੌਕਸੀ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ। ਕਾਲੇ ਧਨ ਨੂੰ ਚਿੱਟਾ ਕਰਨ ਵਿਰੁਧ ਬਣੇ ਕਾਨੂੰਨ ਹੇਠ ਗਠਤ ਅਦਾਲਤ ਵਲੋਂ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਅਪੀਲ 'ਤੇ ਦੋਹਾਂ ਮੁਲਜ਼ਮਾਂ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ।