ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਵਾਈਮਾਧੋਪੁਰ ਦੇ ਕੋਲ ਮੁਸਾਫਰਾਂ ਨਾਲ ਭਰੀ ਇੱਕ ਬੱਸ ਬਨਾਸ ਨਦੀ ਵਿੱਚ ਡਿੱਗ ਗਈ। ਇਸ ਘਟਨਾ ਵਿੱਚ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਦੀ ਖਬਰ ਹੈ ਅਤੇ 24 ਮੁਸਾਫਰਾਂ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਘਟਨਾ ਦੇ ਤੱਤਕਾਲ ਬਾਅਦ ਸਥਾਨਿਕ ਪ੍ਰਸ਼ਾਸਨ ਦੇ ਲੋਕ ਘਟਨਾ ਸਥਲ ਉੱਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਿਨ੍ਹਾਂ ਜਿੰਦਾ ਲੋਕਾਂ ਨੂੰ ਨਦੀ 'ਚੋਂ ਕੱਢਿਆ ਜਾ ਸਕਿਆ ਹੈ, ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ।