ਸੁਨੀਲ ਜਾਖੜ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ

ਖ਼ਬਰਾਂ, ਰਾਸ਼ਟਰੀ



ਅੰਮ੍ਰਿਤਸਰ, 20 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਭਲਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਅੱਜ ਉਹ ਦਿੱਲੀ ਤੋਂ ਸਿੱਧੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪੁੱਜੇ, ਜਿਥੇ ਉਨ੍ਹਾਂ ਦਾ ਸੁਆਗਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਠਾਨਕੋਟ ਤੋਂ ਵਿਧਾਇਕ ਅਮਿਤ ਵਿਜ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸੰਦੀਪ ਸੰਧੂ, ਕਾਂਗਰਸ ਦੇ ਮੁੱਖ ਬੁਲਾਰਿਆਂ 'ਚੋਂ ਭਗਵੰਤਪਾਲ ਸਿੰਘ ਸੱਚਰ, ਗੁਰਪ੍ਰਤਾਪ ਸਿੰਘ ਮਾਨ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦੇ ਨਾਂ ਦਾ ਐਲਾਨ ਹੁੰਦਿਆਂ ਹੀ ਗੁਰਦਾਸਪੁਰ ਦੇ ਨਾਲ ਨਾਲ ਮਾਝੇ ਦੇ ਸਾਰੇ ਕਾਂਗਰਸੀਆਂ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਉਨ੍ਹਾਂ ਦੇ ਪ੍ਰੋਗਰਾਮ ਨੂੰ ਬਿਲਕੁਲ ਹੀ ਸਧਾਰਨ ਰਖਿਆ ਗਿਆ ਹੈ। ਗੁਰਦਾਸਪੁਰ  (ਬਾਕੀ ਸਫ਼ਾ 11 'ਤੇ)
ਵਿੱਚ 22 ਸਤੰਬਰ ਨੂੰ ਤਿਬੜੀ ਰੋਡ 'ਤੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀਆਂ ਨੇ ਪੂਰਾ ਜ਼ੋਰ ਲਾਉਣਾ ਸ਼ੁਰੂ ਕਰ ਦਿਤਾ ਹੈ। ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜਾਖੜ ਕਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਚੋਣ ਮੁਹਿੰਮ ਲਈ ਜੁਟ ਜਾਣਗੇ ਜਦੋਂ ਕਿ 22 ਸਤੰਬਰ ਦੀ ਰੈਲੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਹਾਜ਼ਰ ਹੋਵੇਗੀ। ਤਸਵੀਰ ਨੰਬਰ 09
ਤਸਵੀਰ ਕੈਪਸ਼ਨ: ਸੁਨੀਲ ਜਾਖੜ।