ਸ੍ਰੀਨਗਰ, 23 ਜੁਲਾਈ : ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਅੱਜ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿਤੀ। ਮਛੀਲ ਸੈਕਟਰ ਵਿਚ ਵਾਪਰੀ ਘਟਨਾ ਦੌਰਾਨ ਇਕ ਅਤਿਵਾਦੀ ਮਾਰਿਆ ਗਿਆ।
ਕੰਟਰੋਲ ਰੇਖਾ 'ਤੇ ਗਸ਼ਤ ਕਰ ਰਹੇ ਫ਼ੌਜੀਆਂ ਨੇ ਸ਼ੱਕੀ ਸਰਗਰਮੀਆਂ ਨਜ਼ਰ ਆਉਣ 'ਤੇ ਘੁਸਪੈਠੀਆਂ ਨੂੰ ਚੁਨੌਤੀ ਦਿਤੀ ਜਿਸ ਪਿੱਛੋਂ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਇਕ ਬੁਲਾਰੇ ਨੇ ਦਸਿਆ ਕਿ ਸੁਰੱਖਿਆ ਬਲਾਂ ਵਲੋਂ ਅਭਿਆਨ ਜਾਰੀ ਹੈ ਅਤੇ ਫ਼ਿਲਹਾਲ ਇਕ ਅਤਿਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ।
ਇਸੇ ਦਰਮਿਆਨ ਜੰਮੂ-ਕਸ਼ਮੀਰ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਵਿਚ ਤਿੰਨ ਰੂਪੋਸ਼ ਅਤਿਵਾਦੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸੂਤਰਾਂ ਨੇ ਦਸਿਆ ਕਿ ਸ੍ਰੀਨਗਰ ਸ਼ਹਿਰ ਦੇ ਬਟਮਾਲੂ ਇਲਾਕੇ ਵਿਚੋਂ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ ਇਕ ਏ.ਕੇ.47 ਰਾਈਫ਼ਲ ਬਰਾਮਦ ਕੀਤੀ ਗਈ।
ਦੂਜੇ ਪਾਸੇ ਪਾਕਿਸਤਾਨੀ ਫ਼ੌਜ ਨੇ ਉਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਅਧੀਨ ਆਉਂਦੇ ਉੜੀ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਗੋਲੀਬੰਦੀ ਦੀ ਉਲੰਘਣਾ ਕੀਤੀ ਪਰ ਇਸ ਘਟਨਾ ਵਿਚ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਮੰਗਾ ਕਮਲਕੋਟ ਵਿਖੇ ਭਾਰਤੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਗੋਲੀਬਾਰੀ ਵਿਚ ਇਕ ਸਥਾਨਕ ਵਸਨੀਕ ਦੀ ਗਊਸ਼ਾਲਾ ਅਤੇ ਉਸ ਦੇ ਘਰ ਨੂੰ ਨੁਕਸਾਨ ਪੁੱਜਾ। (ਪੀਟੀਆਈ)
ਕਸ਼ਮੀਰ ਵਿਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਅਤਿਵਾਦੀ ਹਲਾਕ
ਸ੍ਰੀਨਗਰ, 23 ਜੁਲਾਈ : ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਅੱਜ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿਤੀ। ਮਛੀਲ ਸੈਕਟਰ ਵਿਚ ਵਾਪਰੀ ਘਟਨਾ ਦੌਰਾਨ ਇਕ ਅਤਿਵਾਦੀ ਮਾਰਿਆ ਗਿਆ।