ਹੁਣ ਮੌਤ ਦੀ ਰਜਿਸਟ੍ਰੇਸ਼ਨ ਲਈ ਵੀ ਆਧਾਰ ਕਾਰਡ ਲਾਜ਼ਮੀ

ਖ਼ਬਰਾਂ, ਰਾਸ਼ਟਰੀ

ਨਵੀਂ ਦਿੱਲੀ, 4 ਅਗੱਸਤ: ਦੇਸ਼ ਵਿਚ ਪਹਿਲੀ ਅਕਤੂਬਰ ਤੋਂ ਮੌਤ ਦੀ ਰਜਿਸਟਰੇਸ਼ਨ ਵਾਸਤੇ ਆਧਾਰ ਕਾਰਡ ਨੰਬਰ ਲਾਜ਼ਮੀ ਕਰ ਦਿਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਫ਼ਿਲਹਾਲ ਇਹ ਨਿਯਮ ਜੰਮੂ-ਕਸ਼ਮੀਰ, ਅਸਾਮ ਅਤੇ ਮੇਘਾਲਿਆ ਨੂੰ ਛੱਡ ਕੇ ਬਾਕੀ ਸਾਰੇ ਦੇਸ਼ 'ਤੇ ਲਾਗੂ ਹੋਵੇਗਾ ਅਤੇ ਇਨ੍ਹਾਂ ਸੂਬਿਆਂ ਲਈ ਨਿਯਮ ਲਾਗੂ ਕਰਨ ਦੀ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

ਇਕ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਮੌਤ ਦੀ ਰਜਿਸਟਰੇਸ਼ਨ ਕਰਾਉਣ ਲਈ ਆਧਾਰ ਨੰਬਰ ਦੇਣ ਦਾ ਨਿਯਮ ਇਕ ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਗ੍ਰਹਿ ਮੰਤਰਾਲੇ ਦੇ ਤਹਿਤ ਕੰਮ ਕਰਨ ਵਾਲੇ ਰਜਿਸਟਰਾਰ ਜਨਰਲ ਦੇ ਦਫ਼ਤਰ ਨੇ ਕਿਹਾ ਕਿ ਆਧਾਰ ਨੰਬਰ ਨਾਲ ਇਹ ਸਾਬਤ ਹੋ ਜਾਵੇਗਾ ਕਿ ਮ੍ਰਿਤਕ ਵਿਅਕਤੀ ਦੇ ਪਰਵਾਰਕ ਮੈਂਬਰਾਂ ਵਲੋਂ ਦਿਤੀ ਗਈ ਜਾਣਕਾਰੀ ਸਹੀ ਹੈ।
ਪਛਾਣ ਸਬੰਧੀ ਹੋਣ ਵਾਲੇ ਘਪਲੇ ਨੂੰ ਰੋਕਣ ਲਈ ਇਹ ਯੋਜਨਾ ਸਹੀ ਰਾਹ ਸਾਬਤ ਹੋਵੇਗੀ।  ਇਹ ਯੋਜਨਾ ਮ੍ਰਿਤਕ ਵਿਅਕਤੀ ਦੀ ਪਛਾਣ ਦਾ ਰੀਕਾਰਡ ਰੱਖਣ ਵਿਚ ਵੀ ਮਦਦਗਾਰ ਹੋਵੇਗੀ ਅਤੇ ਇਸ ਨਾਲ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਨੂੰ ਵੀ ਕੁੱਝ ਰਾਹਤ ਮਿਲੇਗੀ ਕਿਉਂਕਿ ਮੌਜੂਦਾ ਸਮੇਂ ਵਿਚ ਮ੍ਰਿਤਕ ਵਿਅਕਤੀ ਦੀ ਪਛਾਣ ਸਾਬਤ ਕਰਨ ਲਈ ਸਬੰਧਤ ਪਰਵਾਰਕ ਮੈਂਬਰਾਂ ਨੂੰ ਕਈ ਤਰ੍ਹਾਂ ਦੇ ਦਸਤਾਵੇਜ਼ ਦੇਣੇ ਪੈਂਦੇ ਸਨ।  (ਪੀਟੀਆਈ)