ਪ੍ਰੋ. ਜਸ਼ਨਦੀਪ ਸਿੰਘ ਜੋਸ਼ੀ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਕਿਹਾ, ਪਟਿਆਲਾ ਦਿਹਾਤੀ ਦੀਆਂ ਸੜਕਾਂ, ਸੀਵਰੇਜ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿਚ ਸੁਧਾਰ ਹੀ ਹੋਵੇਗਾ ਮੁੱਖ ਮਕਸਦ
ਚੰਡੀਗੜ੍ਹ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰੋ. ਜਸ਼ਨਦੀਪ ਸਿੰਘ ਜੋਸ਼ੀ ਵੱਲੋਂ ਅੱਜ ਮਿਤੀ 01.12.22 ਨੂੰ ਹਲਕਾ ਪਟਿਆਲਾ ਦਿਹਾਤੀ ਤੋਂ ਨਾਮਜ਼ਦਗੀ ਪੱਤਦ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੋਰਾ ਚੋਣਾਂ ਵਿੱਚ ਖੜ੍ਹੇ ਹੋਣ ਦਾ ਮੁੱਖ ਮਕਸਦ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦਿਹਾਤੀ ਦੇ ਮੁੱਦਿਆਂ ਨੂੰ ਅਣਦੇਖਿਆਂ ਕਰਨਾ ਹੈ।
ਪਟਿਆਲਾ ਦਿਹਾਤੀ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਕਿਸੇ ਵੀ ਸਰਕਾਰ ਦੁਆਰਾ ਆਮ ਜਨਤਾ ਨੂੰ ਉਨ੍ਹਾਂ ਦੀਆਂ ਬਣਦੀਆਂ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ ਜੋ ਕਿ ਉਨ੍ਹਾਂ ਦਾ ਹੱਕ ਸਨ। ਪ੍ਰੋ. ਜੋਸ਼ੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਦਾ ਮਕਸਦ ਪਟਿਆਲਾ ਦਿਹਾਤੀ ਦੀਆਂ ਸੜਕਾਂ, ਸੀਵਰੇਜ, ਸਿਹਤ ਸਹੂਲਤਾਂ, ਸਿੱਖਿਆ ਮੁੱਖ ਰਹਿਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਅਕਸਰ ਚੋਣਾਂ ਦੇ ਦਿਨਾਂ ਵਿੱਚ ਆਮ ਜਨਤਾ ਨਾਲ ਬਹੁਤ ਵੱਡੇ ਵੱਡੇ ਵਾਅਦੇ ਕਰਦੀਆਂ ਹਨ ਪਰ ਉਨ੍ਹਾਂ ਵਿਚੋਂ ਪੂਰਾ ਕੁਝ ਵੀ ਨਹੀਂ ਕੀਤਾ। ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰ ਇੱਕ ਸਿਆਸਤਦਾਨ ਆਪਣੀ ਅਗਲੀ ਪੀੜ੍ਹੀ ਨੂੰ ਚੋਣ ਮੈਦਾਨ ਵਿੱਚ ਉਤਾਰ ਰਿਹਾ ਹੈ ਕਿਉਂਕਿ ਰਿਵਾਇਤੀ ਪਾਰਟੀਆਂ ਸਿਆਸਤਦਾਨਾਂ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਗਈਆਂ ਹਨ।
ਇਸ ਮੌਕੇ ਉਨ੍ਹਾਂ ਨੇ ਦਿੱਲੀ ਵਿੱਚ 20 ਸਾਲਾ ਲੜਕੀ ਨਾਲ ਵਾਪਰੀ ਦੁਖਦ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਸਰਕਾਰ ਤੋਂ ਇਸ ਦਾ ਸਖ਼ਤ ਨੋਟਿਸ ਲੈਣ ਅਤੇ ਦੋਸ਼ੀਆਂ ਖਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਪਟਿਆਲਾ ਦਿਹਾਤੀ ਦੇ ਲੋਕ ਇੱਕ ਮੌਕਾ ਦਿੰਦੇ ਹਨ ਤਾਂ ਮੈਂ ਆਉਣ ਵਾਲੇ ਪੰਜ ਸਾਲਾਂ ਵਿੱਚ ਆਪਣੇ ਵਾਅਦੇ ਪੂਰੇ ਕਰਕੇ ਦਿਖਾਵਾਂਗਾ।
ਉਨ੍ਹਾਂ ਨੇ ਇਸ ਮੌਕੇ ਪਟਿਆਲਾ ਦਿਹਾਤੀ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸ ਆਸ ਜਤਾਈ ਕਿ ਪਟਿਆਲਾ ਦਿਹਾਤੀ ਵੋਟਰ ਚੋਣਾਂ ਵਿੱਚ ਉਨ੍ਹਾਂ ਨੂੰ ਆਪਣਾ ਪੂਰਨ ਸਮਰਥਣ ਦੇਣਗੇ।