ਭਾਜਪਾ ਆਗੂ ਤਰੁਣ ਚੁੱਘ ਨੇ ਕੈਬਨਿਟ ਮੰਤਰੀ ਖ਼ਿਲਾਫ਼ ਮੁੱਖ ਚੋਣ ਕਮਿਸ਼ਨਰ ਤੇ ਰਾਜਪਾਲ ਨੂੰ ਲਿਖੀ ਚਿੱਠੀ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪ੍ਰਭਾਵਿਤ ਕਰਨ ਦੇ ਲਗਾਏ ਇਲਜ਼ਾਮ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ‘ਆਪ’ ਆਗੂਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ। ਤਰੁਣ ਚੁੱਘ ਨੇ ਇਹ ਸ਼ਿਕਾਇਤ ਪੱਤਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਰਾਜਪਾਲ ਨੂੰ ਲਿਖਿਆ ਹੈ।
ਤਰੁਣ ਚੁੱਘ ਨੇ ਇਸ ਚਿੱਠੀ ਵਿਚ ਸ਼ਿਕਾਇਤ ਕੀਤੀ ਹੈ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ 'ਆਪ' ਆਗੂਆਂ ਨੇ ਵੀ 'ਮੋਦੀ ਹਟਾਓ ਦੇਸ਼ ਬਚਾਓ' ਦੇ ਨਾਅਰੇ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕੰਧਾਂ 'ਤੇ ਪੋਸਟਰ ਚਿਪਕਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਪੜ੍ਹੋ ਪੂਰੀ ਖ਼ਬਰ : ਮਹਿੰਗਾਈ ਦੀ ਮਾਰ! ਫਿਰ ਮਹਿੰਗਾ ਹੋਇਆ ਅਮੂਲ ਦੁੱਧ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਸਟਰਾਂ ਰਾਹੀਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਪੜ੍ਹੋ ਪੂਰੀ ਖ਼ਬਰ : ਮੁੱਖ ਮੰਤਰੀ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ
ਉਨ੍ਹਾਂ ਅੱਗੇ ਲਿਖਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਇਸ਼ਤਿਹਾਰਾਂ, ਪੋਸਟਰ ਆਦਿ ਪ੍ਰਕਾਸ਼ਿਤ ਕਰਨ 'ਤੇ ਕਮਿਸ਼ਨ ਦੇ ਉਪਬੰਧਾਂ ਅਨੁਸਾਰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127ਏ ਅਧੀਨ ਧਾਰਾਵਾਂ ਲਾਗੂ ਹੋ ਸਕਦੀਆਂ ਹਨ।
ਦੱਸ ਦੇਈਏ ਕਿ ਜਲੰਧਰ ਲੋਕ ਸਭ ਚੋਣ 10 ਮਈ ਨੂੰ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਪੋਸਟਰ ਚਿਪਕਾਉਣ ਦੀਆਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਗਲਤ ਚੋਣ ਅਮਲਾਂ ਦੇ ਬਰਾਬਰ ਹਨ, ਜਿਸ ਲਈ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।