'ਹਜ਼ੂਰ ਸਾਹਿਬ' ਦਰਸ਼ਨ ਲਈ ਜਾਂਦੀ ਟਾਵੇਰਾ ਦੀ ਟਰੱਕ ਨਾਲ ਭਿਆਨਕ ਟੱਕਰ, 10 ਮੌਤਾਂ, 2 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਅਤੇ ਹਰਿਆਣਾ ਤੋਂ ਹਜ਼ੂਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ।

Hazoor Sahib Accident, 10 dead, 2 injured

ਪੰਜਾਬ ਅਤੇ ਹਰਿਆਣਾ ਤੋਂ ਹਜ਼ੂਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਅੱਜ ਸਵੇਰੇ ਵਾਪਰਿਆ ਜਿਸ ਵਿਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। 

ਇਹ ਦਰਦਨਾਕ ਹਾਦਸਾ ਮਹਾਰਾਸ਼ਟਰ ਦੇ ਜ਼ਿਲ੍ਹੇ ਯਵਤਮੱਲ ਵਿਚ ਨਾਗਪੁਰ ਤੁਲਜਪੁਰ ਹਾਈਵੇ ਤੇ ਵਾਪਰਿਆ। ਮਰਨ ਵਾਲਿਆਂ ਵਿਚ 2 ਬੱਚੇ ਅਤੇ 6 ਔਰਤਾਂ ਸ਼ਾਮਲ ਹਨ। ਜ਼ਖਮੀਆਂ ਨੂੰ ਜਲਦ ਤੋਂ ਜਲਦ ਨਾਗਪੁਰ ਦੇ ਹਸਪਤਾਲ ਵਿਚ ਭਾਰਤੀ ਕਰਵਾਇਆ ਗਿਆ।